“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ”… ਔਰਤਾਂ ਨੂੰ ਹਰ ਮਹੀਨੇ ਪੈਸੇ ਦਾ ਨੋਟੀਫਿਕੇਸ਼ਨ ਜਾਰੀ

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ”… ਔਰਤਾਂ ਨੂੰ ਹਰ ਮਹੀਨੇ ਪੈਸੇ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਨੇ ਜੋ ਵਾਅਦਾ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਉਸ ਵੱਲ ਇੱਕ ਹੋਰ ਕਦਮ ਵਧਾਉਂਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਲਾਂਚ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਔਰਤਾਂ ਦੀ ਆਰਥਿਕ ਮਜ਼ਬੂਤੀ ਲਈ ਨਵੀਂ ਸਕੀਮ ਦਾ ਐਲਾਨ ਕਰ ਦਿੱਤਾ ਹੈ। 2 ਅਪ੍ਰੈਲ 2026 ਨੂੰ ਜਾਰੀ ਨੋਟੀਫਿਕੇਸ਼ਨ ਦੇ ਤਹਿਤ “ਮੁੱਖ ਮੰਤਰੀ ਮਾਵਾਂ ਧੀਆਂ ਸਤਕਾਰ ਯੋਜਨਾ” ਲਾਗੂ ਕੀਤੀ ਗਈ ਹੈ।

ਇਸ ਸਕੀਮ ਦੇ ਤਹਿਤ ਹੁਣ ਹਰ ਯੋਗ ਮਹਿਲਾ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਮਿਲੇਗੀ, ਇਸ ਦੌਰਾਨ SC ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ ₹1000 ਪ੍ਰਤੀ ਮਹੀਨਾ ਦਿੱਤਾ ਜਾਵੇਗਾ।

ਇਸ ਸਕੀਮ ਲਈ 18 ਸਾਲ ਜਾਂ ਉਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਲਾਭ ਮਿਲੇਗਾ। ਔਰਤਾਂ ਦਾ ਪੰਜਾਬ ਦੀ ਵੋਟਰ ਅਤੇ ਆਧਾਰ ਕਾਰਡ ਹੋਣਾ ਲਾਜ਼ਮੀ ਹੈ।

ਇਸ ਸਕੀਮ ਦਾ ਲਾਭ ਉਨ੍ਹਾਂ ਨੂੰ ਨਹੀਂ ਮਿਲੇਗਾ, ਜੋ ਸਰਕਾਰੀ ਜਾਂ ਪੈਨਸ਼ਨਰ ਕਰਮਚਾਰੀ ਹਨ ਅਤੇ ਇਨਕਮ ਟੈਕਸ ਭਰਦੇ ਹਨ, ਇਸ ਤੋਂ ਇਲਾਵਾ MLA, MP ਜਾਂ ਮੰਤਰੀ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਦਾ ਲਾਭ ਨਹੀਂ ਮਿਲੇਗਾ।

error: Content is protected !!