ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਇੱਕ ਦਿਨ ਦੇ ਹੋਰ ਰਿਮਾਂਡ ‘ਤੇ
ਪਟਿਆਲਾ (ਵੀਓਪੀ ਬਿਊਰੋ) ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਉਨ੍ਹਾਂ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਪਟਿਆਲਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇੱਥੇ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ, ਜਿਸ ਵਿੱਚ ਬਾਅਦ ਉਹਨਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਦੇ ਵੱਲੋਂ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਪ੍ਰੰਤੂ ਅਦਾਲਤ ਦੇ ਵੱਲੋਂ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ।



