AAP ਵਿਧਾਇਕ ਦੇ ਘਰ ਬਾਹਰ ਕਿਸਾਨਾਂ ਨੇ ਸ਼ੁਰੂ ਕੀਤਾ ਮੋਰਚਾ, ਇਸ ਗੱਲ ਨੂੰ ਲੈ ਕੇ ਗੁੱਸਾ
ਸਮਾਣਾ (ਵੀਓਪੀ ਬਿਊਰੋ) ਸਮਾਣਾ ਵਿੱਚ ਧਰਮ ਯੁੱਧ ਮੋਰਚਾ ਲੱਗਿਆ ਹੋਇਆ ਹੈ ਪਰ ਬੀਤੇ ਦਿਨੀ ਇੱਥੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਜਾਂਦੀ ਹੈ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਂਦੀ ਹੈ ਤਾਂ ਇਸ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਵਿੱਚ ਰੋਸ ਵਧ ਗਿਆ। ਜਥੇਬੰਦੀਆਂ ਨੇ ਰੋਸ ਵਜੋ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਦੇ ਘਰ ਪੱਕਾ ਧਰਨਾ ਲਾ ਦਿੱਤਾ ਮੰਗ ਕੀਤੀ ਜਾ ਰਹੀ ਹੈ ਕਿ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਮੁਆਵਜੇ ਦੇ ਨਾਂ ਨਾਲ ਉਹਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ।
ਮ੍ਰਿਤਕ ਕਿਸਾਨ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਦੀ ਕੋਠੀ ਦੇ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ ਅਤੇ ਸਾਫ਼ ਕਹਿ ਦਿੱਤਾ ਹੈ ਕਿ ਜਦੋਂ ਤੱਕ ਮਦਦ ਨਹੀਂ ਮਿਲਦੀ, ਮੋਰਚਾ ਨਹੀਂ ਹਟਾਇਆ ਜਾਵੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਸਮਾਣਾ ਵਿੱਚ ਪਹਿਲਾਂ ਹੀ ਤਿੰਨ ਮੋਰਚੇ ਲੱਗੇ ਹੋਏ ਹਨ—ਟਾਵਰ ਮੋਰਚਾ, ਧਰਮ ਯੁੱਧ ਮੋਰਚਾ ਅਤੇ ਹੁਣ ਵਿਧਾਇਕ ਦੀ ਕੋਠੀ ਅੱਗੇ ਮੋਰਚਾ। ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਪ੍ਰਸ਼ਾਸਨ ਨੇ ਦਬਾਅ ਬਣਾਇਆ ਤਾਂ ਚੌਥਾ ਮੋਰਚਾ ਵੀ ਲਗਾਇਆ ਜਾਵੇਗਾ।



