ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ, ਕਿਹਾ- ਮੁਕਰੀ ਨਾ ਹੁਣ

ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ, ਕਿਹਾ- ਮੁਕਰੀ ਨਾ ਹੁਣ

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਆਹਮੋ-ਸਾਹਮਣੇ ਹੋ ਗਏ ਹਨ। ਇਹ ਸਾਰਾ ਮਾਮਲਾ ਜੁੜਿਆ ਹੋਇਆ ਹੈ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਣਾਏ ਫੈਸਲੇ ਦੇ ਨਾਲ, ਜਿਸ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਸਵਾਲ ਖੜ੍ਹੇ ਕੀਤੇ ਹਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਸੁਣਾਈ ਗਈ ਧਾਰਮਿਕ ਤਨਖ਼ਾਹ (ਸੇਵਾ) ਨੂੰ ਇੱਕ ‘ਸਾਜ਼ਿਸ਼’ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਿਆਦਾਵਾਂ ਅਤੇ ਪੰਥਕ ਪਰੰਪਰਾਵਾਂ ਦੀ ਘੋਰ ਉਲੰਘਣਾ ਹੈ। ਜਥੇਦਾਰ ਨੇ ਸਪੱਸ਼ਟ ਕੀਤਾ ਕਿ 2 ਦਸੰਬਰ ਦਾ ਫੈਸਲਾ ਕਿਸੇ ਨਿੱਜੀ ਰੰਜਿਸ਼ ਤਹਿਤ ਨਹੀਂ, ਸਗੋਂ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਸੰਗਤ ਦੀ ਕਚਹਿਰੀ ਵਿੱਚ ਖੁਦ ਕਬੂਲ ਕੀਤੇ ਗਏ ਗੁਨਾਹਾਂ ਦੇ ਅਧਾਰ ‘ਤੇ ਲਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਉਸ ਦਿਨ ਸਾਰੀ ਲੀਡਰਸ਼ਿਪ ਨੇ ਮਾਈਕ ਫੜ ਕੇ ਸੰਗਤ ਦੇ ਸਾਹਮਣੇ ਆਪਣੀਆਂ ਭੁੱਲਾਂ ਮੰਨੀਆਂ ਸਨ ਅਤੇ ਲੱਗੀ ਹੋਈ ਸੇਵਾ ਵੀ ਨਿਭਾਈ ਸੀ। ਪਰ ਹੁਣ ਸੇਵਾ ਪੂਰੀ ਹੋਣ ਤੋਂ ਬਾਅਦ ਆਪਣੇ ਬਿਆਨਾਂ ਤੋਂ ਮੁੱਕਰ ਜਾਣਾ ਅਤੇ ਇਸ ਨੂੰ ਸਾਜ਼ਿਸ਼ ਦੱਸਣਾ ਮੰਦਭਾਗਾ ਹੈ।

error: Content is protected !!