“ਅੰਮ੍ਰਿਤਪਾਲ ਨੂੰ ਜੇਲ੍ਹ ‘ਚ ਰੱਖਣ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ”

“ਅੰਮ੍ਰਿਤਪਾਲ ਨੂੰ ਜੇਲ੍ਹ ‘ਚ ਰੱਖਣ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ”

ਵੀਓਪੀ ਬਿਊਰੋ – ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ NSA ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਕਈ ਵਾਰ ਪੈਰੋਲ ਮੰਗਣ ਅਤੇ NSA ਹਟਾਉਣ ਦੀ ਮੰਗ ਤੋਂ ਬਾਅਦ ਵੀ ਅਦਾਲਤ ਨੇ MP ਅੰਮ੍ਰਿਤਪਾਲ ਸਿੰਘ ਨੂੰ ਰਾਹਤ ਨਹੀਂ ਮਿਲੀ।

SGPC ਦੇ ਮੁੱਖ ਬੁਲਾਰੇ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਦੋ ਸਾਲ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬੜੂਗੜ ਜੇਲ ਵਿੱਚ ਹੀ ਰੱਖਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ। ਇਸ ‘ਤੇ ਪ੍ਰਤੀਕ੍ਰਿਆ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਮੌਜੂਦਾ ਸਰਕਾਰ ‘ਤੇ ਜਿੱਥੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਿਆ ਗਿਆ ਹੈ ਅਤੇ ਅੰਮ੍ਰਿਤ ਛਕਾਇਆ ਗਿਆ ਹੈ, ਉਹਨਾਂ ਕੋਈ ਵੀ ਗਲਤ ਕੰਮ ਨਹੀਂ ਕੀਤਾ।

ਇਸ ਮੌਕੇ ਉਹਨਾਂ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਬਾਰੇ ਵੀ ਬੋਲਦਿਆਂ ਕਿਹਾ ਕਿ ਉਹਨਾਂ ਨੂੰ ਵਿਧਾਨ ਸਭਾ ਨਹੀਂ ਜਾਣਾ ਚਾਹੀਦਾ ਸੀ।

error: Content is protected !!