ਗੋ+ਲੀਆਂ ਮਾਰ ਕੇ ਜਾਨੋਂ ਮਾਰਿਆ 4 ਬੱਚਿਆਂ ਦਾ ਪਿਓ

ਗੋ+ਲੀਆਂ ਮਾਰ ਕੇ ਜਾਨੋਂ ਮਾਰਿਆ 4 ਬੱਚਿਆਂ ਦਾ ਪਿਓ

ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸਦੇ ਚਾਰ ਬੱਚੇ ਵੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਗੱਡੀ ਵਿੱਚ ਬੈਠਿਆ ਹੋਇਆ ਸੀ, ਜੋ ਕਿ ਚਿਕਨ ਸ਼ੌਪ ਦੇ ਨੇੜੇ ਖੜੀ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲਾਂ ‘ਤੇ ਸਵਾਰ ਹਮਲਾਵਰ ਮੌਕੇ ‘ਤੇ ਪਹੁੰਚੇ ਜਿਨ੍ਹਾਂ ਗੱਡੀ ਵਿੱਚ ਬੈਠੇ ਮਨਜੀਤ ਸਿੰਘ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜਾਣਕਾਰੀ ਅਨੁਸਾਰ ਮਨਜੀਤ ਸਿੰਘ ‘ਤੇ ਕੁੱਲ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸਨੂੰ ਲੱਗੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।

error: Content is protected !!