ਵਿਛੜਿਆ ਸਾਥ… 3 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌ+ਤ

ਵਿਛੜਿਆ ਸਾਥ… 3 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌ+ਤ

ਭੁਲੱਥ (ਵੀਓਪੀ ਬਿਊਰੋ) ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਨਾਲ ਸੰਬੰਧਿਤ ਕਰੀਬ 40 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਵਿਦੇਸ਼ ‘ਚ ਭੇਦ-ਭਰੇ ਹਾਲਾਤਾਂ ਹੇਠ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਅਤੇ ਭਰਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਤਕਰੀਬਨ ਤਿੰਨ ਮਹੀਨੇ ਪਹਿਲਾਂ ਰੋਜ਼ਗਾਰ ਲਈ ਲਿਬਨਾਨ ਗਿਆ ਸੀ, ਜਿੱਥੇ ਉਹ ਇਕ ਵੈਲਡਿੰਗ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਬੀਤੇ ਦਿਨ ਉਸਦੀ ਮੌਤ ਦੀ ਖਬਰ ਮਿਲੀ।

ਪਰਿਵਾਰ ਮੁਤਾਬਕ ਕੰਪਨੀ ਦੇ ਮਾਲਕ ਨੇ ਦੱਸਿਆ ਕਿ ਲਖਵਿੰਦਰ ਸਿੰਘ ਨੇ ਆਤਮਹੱਤਿਆ ਕਰ ਲਈ ਹੈ, ਪਰ ਪਰਿਵਾਰ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਲਖਵਿੰਦਰ ਸਿੰਘ ਨੇ ਫ਼ੋਨ ‘ਤੇ ਦੱਸਿਆ ਸੀ ਕਿ ਉਸਦਾ ਮਾਲਕ ਉਸਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਅਤੇ ਮਾਰ-ਕੁਟਾਈ ਵੀ ਕਰਦਾ ਹੈ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਬਹੁਤ ਪਰੇਸ਼ਾਨ ਸੀ।

error: Content is protected !!