ਸਿਮਰਨਜੀਤ ਸਿੰਘ ਮਾਨ ਨੇ ਕੀਤੀ ਅਨੋਖੀ ਮੰਗ, ਕਿਹਾ- ਪਾਕਿਸਤਾਨੀ ਫੌਜ ਮੁਖੀ ਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ
ਵੀਓਪੀ ਬਿਊਰੋ- ਆਪਣੇ ਅਜੀਬੋ-ਗਰੀਬ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੇ ਅੰਮ੍ਰਿਤਸਰ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਖੇਤਰ ਵਿੱਚ ਅਮਨ ਬਣਾਈ ਰੱਖਣ ਲਈ ਕੀਤੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਉਥੇ ਦੇ ਫੌਜ ਮੁਖੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ।
ਮਾਨ ਦੇ ਮੁਤਾਬਕ ਨਿਊਕਲੀਅਰ ਹਥਿਆਰਾਂ ਵਾਲੇ ਦੇਸ਼ਾਂ ਵਿਚ ਤਣਾਅ ਘਟਾਉਣ ਲਈ ਕੀਤੀਆਂ ਕਵਾਇਦਾਂ ਵਿਸ਼ਵ ਅਮਨ ਲਈ ਮਹੱਤਵਪੂਰਨ ਹਨ ਅਤੇ ਇਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਨਮਾਨ ਮਿਲਣਾ ਚਾਹੀਦਾ ਹੈ।
ਉਨ੍ਹਾਂ ਨੇ ਮੱਧ-ਪੂਰਬ ਵਿੱਚ ਚੱਲ ਰਹੇ ਸੰਘਰਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੰਗ ਕਾਰਨ ਤੇਲ ਸਪਲਾਈ ‘ਤੇ ਖਤਰਾ ਬਣ ਗਿਆ ਸੀ, ਜਿਸ ਨਾਲ ਸੰਸਾਰ ਭਰ ਵਿੱਚ ਅਸਥਿਰਤਾ ਵਧੀ। ਮਾਨ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਇਸ ਤਣਾਅ ਨੂੰ ਘਟਾਉਣ ਵਿੱਚ ਭੂਮਿਕਾ ਨਿਭਾਈ ਹੈ ਅਤੇ ਇਹ ਗੱਲ ਨਜ਼ਰਅੰਦਾਜ਼ ਨਹੀਂ ਕੀਤੀ ਜਾ ਸਕਦੀ।


