ਫੁੱਫੜ ਦੀ ਚੁੱਕ ‘ਚ ਆ ਕੇ ਮਾਂ ਦਾ ਕਰ’ਤਾ ਕ+ਤ+ਲ

ਫੁੱਫੜ ਦੀ ਚੁੱਕ ‘ਚ ਆ ਕੇ ਮਾਂ ਦਾ ਕਰ’ਤਾ ਕ+ਤ+ਲ

ਅੰਮ੍ਰਿਤਸਰ (ਵੀਓਪੀ ਬਿਊਰੋ) ਸਥਾਨਕ ਜ਼ਿਲ੍ਹੇ ਦੇ ਪਿੰਡ ਤਨੇਲ ਵਿੱਚ ਇੱਕ ਨੌਜਵਾਨ ਨੇ ਆਪਣੇ ਹੀ ਮਾਂ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਪਤੀ ਫੌਜ ਵਿੱਚ ਸੀ ਅਤੇ ਉਸਦੀ ਪੰਜ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਫੌਜੀ ਦੀ ਮੌਤ ਤੋਂ ਬਾਅਦ ਮਿਲੇ ਮੁਆਵਜ਼ੇ ਅਤੇ ਪੈਸਿਆਂ ਨੂੰ ਲੈ ਕੇ ਘਰ ਵਿੱਚ ਵਿਵਾਦ ਚੱਲ ਰਿਹਾ ਸੀ।

ਇਸ ਦੌਰਾਨ ਇਲਜ਼ਾਮ ਲੱਗ ਰਹੇ ਨੇ ਕਿ ਮੁੰਡੇ ਦਾ ਫੁੱਫੜ ਲਗਾਤਾਰ ਉਸਨੂੰ ਮਾਂ ਦੇ ਖਿਲਾਫ ਭੜਕਾ ਰਿਹਾ ਸੀ, ਜਿਸ ਕਾਰਨ ਘਰ ਵਿੱਚ ਤਣਾਅ ਵਧਦਾ ਗਿਆ।

ਪਰਿਵਾਰਕ ਮੈਂਬਰਾਂ ਮੁਤਾਬਕ ਸੋਮਵਾਰ ਨੂੰ ਮਾਂ ਨੂੰ ਮੁੜ ਘਰ ਲਿਆਂਦਾ ਗਿਆ ਸੀ, ਪਰ ਅਗਲੇ ਹੀ ਦਿਨ ਦੁਪਹਿਰ ਕਰੀਬ ਤਿੰਨ ਵਜੇ ਮੁੰਡੇ ਕਰਮਵੀਰ ਨੇ ਆਪਣੀ ਮਾਂ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਸਿਰ ‘ਤੇ ਵੀ ਵਾਰ ਕੀਤੇ, ਜਿਸ ਨਾਲ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!