ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗਿਰਫਤਾਰ ! ਆਪ ਨੇ ਕਿਹਾ ਸਿਆਸੀ ਬਦਲਾਖੋਰੀ

ਚੰਡੀਗੜ੍ਹ/ਲੁਧਿਆਣਾ: ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਲੰਬੀ ਪੁੱਛਗਿੱਛ ਤੋਂ ਬਾਅਦ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ|

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਤੜਕਸਾਰ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਮਨੀ ਲਾਂਡਰਿੰਗ (PMLA) ਅਤੇ ਕਥਿਤ ਤੌਰ ‘ਤੇ 100 ਕਰੋੜ ਰੁਪਏ ਤੋਂ ਵੱਧ ਦੇ ਜਾਅਲੀ GST ਬਿੱਲਾਂ ਰਾਹੀਂ ਫੰਡਾਂ ਦੀ ਹੇਰਾਫੇਰੀ ਦੇ ਸਬੰਧ ਵਿੱਚ ਕੀਤੀ ਗਈ ਹੈ। ਕੇਂਦਰੀ ਜਾਂਚ ਏਜੰਸੀ ਦੀਆਂ ਟੀਮਾਂ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼, ਲੁਧਿਆਣਾ ਅਤੇ ਗੁਰੂਗ੍ਰਾਮ ਸਮੇਤ ਕੁੱਲ ਪੰਜ ਥਾਵਾਂ ‘ਤੇ ਇੱਕੋ ਵੇਲੇ ਦਸਤਕ ਦਿੱਤੀ।

ਛਾਪੇਮਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਸੋਸ਼ਲ ਮੀਡੀਆ (X) ‘ਤੇ ਲਿਖਿਆ: “ਅੱਜ ਫਿਰ ਭਾਜਪਾ ਦੀ ED ਸੰਜੀਵ ਅਰੋੜਾ ਦੇ ਘਰ ਪਹੁੰਚੀ ਹੈ। ਇੱਕ ਸਾਲ ਵਿੱਚ ਇਹ ਤੀਜੀ ਵਾਰ ਹੈ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਪੰਜਾਬ ਗੁਰੂਆਂ ਦੀ ਧਰਤੀ ਹੈ, ਇਹ ਮੋਦੀ ਦੀਆਂ ਇਨ੍ਹਾਂ ਚਾਲਾਂ ਅੱਗੇ ਕਦੇ ਨਹੀਂ ਝੁਕੇਗਾ।”

ਸੰਜੀਵ ਅਰੋੜਾ ਨੇ ਹਾਲਾਂਕਿ ਹਮੇਸ਼ਾ ਜਾਂਚ ਵਿੱਚ ਸਹਿਯੋਗ ਦੇਣ ਦੀ ਗੱਲ ਕਹੀ ਹੈ, ਪਰ ‘ਆਪ’ ਆਗੂਆਂ ਨੇ ਇਸ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਹੈ। ਦੂਜੇ ਪਾਸੇ, ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ।

ਖ਼ਬਰ ਲਿਖੇ ਜਾਣ ਤੱਕ, ED ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਜਾਰੀ ਸੀ ਅਤੇ ਕਿਸੇ ਅਧਿਕਾਰਤ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ।

error: Content is protected !!