7 ਦਿਨ ਦੇ ਰਿਮਾਂਡ ‘ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ

7 ਦਿਨ ਦੇ ਰਿਮਾਂਡ ‘ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ

ਦਿੱਲੀ (ਵੀਓਪੀ ਬਿਊਰੋ) ਪੰਜਾਬ ਵਿੱਚ ਬੀਤੇ ਦਿਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ਦੇ ਛਾਪੇਮਾਰੀ ਕੀਤੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਈਡੀ ਨੇ ਸੰਜੀਵ ਅਰੋੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਉੱਥੋਂ ਈਡੀ ਨੂੰ ਸੰਜੀਵ ਅਰੋੜਾ ਦਾ ਸੱਤ ਦਿਨਾਂ ਦਾ ਰਿਮਾਂਡ ਮਿਲ ਗਿਆ ਹੈ ਇਸ ਦੌਰਾਨ ਈਡੀ ਸੰਜੀਵ ਅਰੋੜਾ ਕੋਲੋਂ ਹੋਰ ਪੁੱਛਗਿੱਛ ਕਰੇਗੀ।

 100 ਕਰੋੜ ਰੁਪਏ ਦੇ ਜੀਐੱਸਟੀ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਗੁਰੂਗ੍ਰਾਮ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ, ਅਦਾਲਤ ਨੇ ਮੰਤਰੀ ਨੂੰ ਸੱਤ ਦਿਨਾਂ ਦੀ ਈਡੀ ਹਿਰਾਸਤ ਵਿੱਚ ਭੇਜ ਦਿੱਤਾ।

ਜਾਂਚ ਏਜੰਸੀ ਨੇ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਸੱਤ ਦਿਨਾਂ ਦਾ ਰਿਮਾਂਡ ਦਿੱਤਾ। ਇਹ ਸਖ਼ਤ ਫੈਸਲਾ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਕਾਰੋਬਾਰੀ ਸਥਾਨਾਂ ‘ਤੇ ਇੱਕ ਦਿਨ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਆਇਆ ਹੈ। ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਕੀਤੀ ਗਈ ਇਸ ਕਾਰਵਾਈ ਅਤੇ ਰਿਮਾਂਡ ਨੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ।

error: Content is protected !!