Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
May
11
*ਸਿੱਖਿਆ ਕ੍ਰਾਂਤੀ; ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਅਧਿਆਪਕਾਂ ਨੇ ਸਾਂਝੇ ਕੀਤੇ ਤਜ਼ੁਰਬੇ*
jalandhar
Latest News
Punjab
*ਸਿੱਖਿਆ ਕ੍ਰਾਂਤੀ; ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਅਧਿਆਪਕਾਂ ਨੇ ਸਾਂਝੇ ਕੀਤੇ ਤਜ਼ੁਰਬੇ*
May 11, 2026
VOP TV
*ਸਿੱਖਿਆ ਕ੍ਰਾਂਤੀ; ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਅਧਿਆਪਕਾਂ ਨੇ ਸਾਂਝੇ ਕੀਤੇ ਤਜ਼ੁਰਬੇ*
– ਕਿਹਾ, ਸਰਕਾਰੀ ਸਕੂਲਜ਼ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਕਾਰਗਰ ਸਾਬਿਤ ਹੋ ਰਿਹੈ ਪੰਜਾਬ ਸਰਕਾਰ ਦਾ ਉਪਰਾਲਾ
ਜਲੰਧਰ (ਵੀਓਪੀ ਬਿਊਰੋ) : ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਅਧਿਆਪਕਾਂ ਵੱਲੋਂ ਹਾਸਲ ਕੀਤੇ ਤਜਰਬੇ ਸਾਂਝੇ ਕਰਨ ਅਤੇ ਹੋਰਨਾਂ ਅਧਿਆਪਕਾਂ ਨੂੰ ਨਵੀਆਂ ਸਿੱਖਣ ਤਕਨੀਕਾਂ ਤੋਂ ਜਾਣੂ ਕਰਾਉਣ ਲਈ ਫਿਨਲੈਂਡ ਪੰਜਾਬ ਐਜੂਕੇਸ਼ਨ ਐਕਸੀਲੈਂਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ।
ਜ਼ਿਲ੍ਹਾ ਸਿਖਿਆ ਅਫ਼ਸਰ (ਐ. ਸਿ.) ਜਲੰਧਰ ਹਰਜਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮਨੀਸ਼ ਸ਼ਰਮਾ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸੀ. ਟੀ. ਗਰੁੱਪ ਆਫ਼ ਇੰਸਟੀਟਿਊ਼ਨਜ਼ ਮਕਸੂਦਾਂ ਕੈਂਪਸ ਵਿਖੇ ਕਰਵਾਈ ਗਈ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਸਮੂਹ ਬੀ.ਪੀ.ਈ.ਓਜ਼ ਅਤੇ ਸੈਂਟਰ ਹੈਡ ਟੀਚਰਾਂ ਨੇ ਭਾਗ ਲਿਆ।
ਵਰਕਸ਼ਾਪ ਵਿੱਚ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਨਵੀਆਂ ਸਿੱਖਣ ਤਕਨੀਕਾਂ ਬਾਰੇ ਜਾਣਕਾਰੀ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਜ਼ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਪੰਜਾਬ ਸਰਕਾਰ ਦਾ ਇਹ ਉਪਰਾਲਾ ਕਾਰਗਰ ਸਾਬਿਤ ਹੋ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਦਮ ਸਦਕਾ ਹੁਣ ਤਕ ਜ਼ਿਲ੍ਹੇ ਦੇ 9 ਅਧਿਆਪਕਾਂ ਅਮਨਦੀਪ, ਪੰਕਜ ਸ਼ਰਮਾ, ਕਮਲਜੀਤ ਸਿੰਘ ਧਾਮੀ, ਸੰਜੀਵ ਜੋਸ਼ੀ, ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਸੁਨੀਤਾ ਵਰਮਾ, ਮਨਜਿੰਦਰ ਕੌਰ, ਮਨਜੀਤ ਕੌਰ ਨੇ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕੀਤੀ ਹੈ, ਜਿਨ੍ਹਾਂ ਵੱਲੋਂ ਅੱਜ ਆਪਣੇ ਤਜਰਬੇ ਵਿਸਥਾਰ ਨਾਲ ਅਧਿਆਪਕਾਂ ਦੇ ਨਾਲ ਸਾਂਝੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਨ੍ਹਾਂ ਨਵੀਆਂ ਸਿੱਖਣ ਤਕਨੀਕਾਂ ਦਾ ਲਾਭ ਉਠਾਉਣਾ ਚਾਹੀਦਾ ਹੈ।
ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿੱਚ ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ, ਪ੍ਰਦੀਪ ਪ੍ਰਿਤਪਾਲ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਕੰਗ, ਵਰਿੰਦਰਵੀਰ ਸਿੰਘ, ਪੰਕਜ ਸ਼ਰਮਾ, ਸੰਦੀਪ ਸਿੱਧੂ, ਬੀ.ਪੀ.ਈ.ਓ. ਬੀ. ਕੇ ਮਹਿਮੀ ਅਤੇ ਸਮੂਹ ਬੀ ਪੀ ਈ ਓ ਸਾਹਿਬਾਨ ਨੇ ਵਡਮੁੱਲਾ ਸਹਿਯੋਗ ਦਿੱਤਾ।
—–
Post navigation
ਵਾਪਸੀ ਦੀ ਉਮੀਦ ‘ਚ ਬੈਠੀ ਰੈਸਲਰ ਵਿਨੇਸ਼ ਫੋਗਾਟ ਨੂੰ ਝਟਕਾ, ਕਹਿੰਦੀ- ਹਾਰ ਨਹੀਂ ਮੰਨਾਂਗੀ
ਭ੍ਰਿਸ਼ਟਾਚਾਰ ਖ਼ਿਲਾਫ਼ ਇਨਕਲਾਬ ਦਾ ਨਾਅਰਾ ਦੇਣ ਵਾਲੀ ‘ਆਪ’ ਅੱਜ ਭ੍ਰਿਸ਼ਟਾਚਾਰੀਆਂ ਦੀ ਢਾਲ ਬਣ ਚੁੱਕੀ : ਪ੍ਰੋ. ਸਰਚਾਂਦ ਸਿੰਘ ਖਿਆਲਾ।
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us