Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
May
12
ਜਲੰਧਰ ਦਿਹਾਤੀ ਪੁਲਿਸ ਨੇ ਕਰੀਬ ₹25 ਲੱਖ ਕੀਮਤ ਦੇ ਮੋਬਾਇਲ ਫੋਨ ਲੋਕਾਂ ਨੂੰ ਵਾਪਸ ਸੌਂਪੇ
jalandhar
Latest News
Punjab
ਜਲੰਧਰ ਦਿਹਾਤੀ ਪੁਲਿਸ ਨੇ ਕਰੀਬ ₹25 ਲੱਖ ਕੀਮਤ ਦੇ ਮੋਬਾਇਲ ਫੋਨ ਲੋਕਾਂ ਨੂੰ ਵਾਪਸ ਸੌਂਪੇ
May 12, 2026
VOP TV
ਜਲੰਧਰ ਦਿਹਾਤੀ ਪੁਲਿਸ ਨੇ ਕਰੀਬ ₹25 ਲੱਖ ਕੀਮਤ ਦੇ ਮੋਬਾਇਲ ਫੋਨ ਲੋਕਾਂ ਨੂੰ ਵਾਪਸ ਸੌਂਪੇ
ਜਲੰਧਰ (ਪ੍ਰਭਦੀਪ ਸਿੰਘ) ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸੰਪਤੀ ਦੀ ਰੱਖਿਆ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਵਿੰਦਰ ਸਿੰਘ ਵਿਰਕ, PPS, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਨੀਤ ਅਹਿਲਾਵਤ, IPS, ਪੁਲਿਸ ਕਪਤਾਨ (ਤਫਤੀਸ਼) ਦੀ ਅਗਵਾਈ ਵਿੱਚ ਜ਼ਿਲ੍ਹਾ ਸਾਂਝ ਕੇਂਦਰ ਅਤੇ CIA ਸਟਾਫ ਦੀਆਂ ਟੀਮਾਂ ਵੱਲੋਂ ਲਗਾਤਾਰ ਤਕਨੀਕੀ ਜਾਂਚ ਅਤੇ ਸਾਇਬਰ ਟ੍ਰੈਕਿੰਗ ਰਾਹੀਂ ਹੋਰ 120 ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਇਹ ਮੋਬਾਇਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਗਏ।
SSP ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗੁੰਮ ਹੋਏ ਮੋਬਾਇਲ ਫੋਨਾਂ ਸਬੰਧੀ ਸ਼ਿਕਾਇਤਾਂ ਸਾਂਝ ਕੇਂਦਰਾਂ ਵਿੱਚ ਦਰਜ ਕਰਕੇ CEIR Portal (Central Equipment Identity Register) ’ਤੇ ਅਪਲੋਡ ਕੀਤੀਆਂ ਜਾਂਦੀਆਂ ਹਨ। ਇਸ ਪੋਰਟਲ ਰਾਹੀਂ ਗੁੰਮ ਹੋਏ ਮੋਬਾਇਲ ਫੋਨਾਂ ਦੀ ਟ੍ਰੇਸਿੰਗ ਕੀਤੀ ਜਾਂਦੀ ਹੈ ਅਤੇ ਵਿਸਥਾਰਪੂਰਵਕ ਡਾਟਾ ਵਿਸ਼ਲੇਸ਼ਣ ਤੋਂ ਬਾਅਦ ਸੰਬੰਧਤ ਥਾਣਿਆਂ ਅਤੇ CIA ਸਟਾਫ ਨਾਲ ਜਾਣਕਾਰੀ ਸਾਂਝੀ ਕਰਕੇ ਮੋਬਾਇਲ ਫੋਨਾਂ ਦੀ ਬਰਾਮਦਗੀ ਯਕੀਨੀ ਬਣਾਈ ਜਾਂਦੀ ਹੈ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਬ-ਇੰਸਪੈਕਟਰ ਦਲਵਿੰਦਰ ਸਿੰਘ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ CIA ਸਟਾਫ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਦਿਨ-ਰਾਤ ਮਿਹਨਤ ਕਰਦਿਆਂ ਕਰੀਬ ₹25 ਲੱਖ ਕੀਮਤ ਦੇ 120 ਮੋਬਾਇਲ ਫੋਨ ਬਰਾਮਦ ਕੀਤੇ।
ਉਨ੍ਹਾਂ ਹੋਰ ਦੱਸਿਆ ਕਿ ਇਸ ਨਵੀਂ ਬਰਾਮਦਗੀ ਨਾਲ ਹੁਣ ਤੱਕ ਕੁੱਲ 419 ਮੋਬਾਇਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਕੀਮਤੀ ਮੋਬਾਇਲ ਫੋਨਾਂ ਦੀ ਸਫਲ ਵਾਪਸੀ ਨਾਲ ਜਲੰਧਰ ਦਿਹਾਤੀ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਅਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।
ਹਰਵਿੰਦਰ ਸਿੰਘ ਵਿਰਕ, ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੋਬਾਇਲ ਫੋਨ ਹਰ ਵਿਅਕਤੀ ਦੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕੇ ਹਨ, ਜਿਨ੍ਹਾਂ ਵਿੱਚ ਨਿੱਜੀ ਜਾਣਕਾਰੀ, ਤਸਵੀਰਾਂ, ਬੈਂਕਿੰਗ ਵੇਰਵੇ ਅਤੇ ਹੋਰ ਮਹੱਤਵਪੂਰਨ ਡਾਟਾ ਮੌਜੂਦ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਇਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਗੁੰਮ ਹੋਏ ਮੋਬਾਇਲ ਫੋਨਾਂ ਦਾ ਕਈ ਵਾਰ ਅਸਮਾਜਿਕ ਅਨਸਰਾਂ ਵੱਲੋਂ ਅਪਰਾਧਿਕ ਗਤੀਵਿਧੀਆਂ ਜਾਂ ਸਾਇਬਰ ਕ੍ਰਾਈਮ ਲਈ ਗਲਤ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ। ਸਮੇਂ ਸਿਰ ਸ਼ਿਕਾਇਤ ਦਰਜ ਕਰਵਾਉਣ ਨਾਲ ਨਾ ਸਿਰਫ ਮੋਬਾਇਲ ਫੋਨ ਦੀ ਬਰਾਮਦਗੀ ਵਿੱਚ ਮਦਦ ਮਿਲਦੀ ਹੈ, ਸਗੋਂ ਇਸਦੇ ਸੰਭਾਵਿਤ ਗਲਤ ਇਸਤੇਮਾਲ ਨੂੰ ਵੀ ਰੋਕਿਆ ਜਾ ਸਕਦਾ ਹੈ।
Post navigation
ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਐਲਪੀਯੂ ਨੇ ਚੌਥੀ ਪ੍ਰਾਈਵੇਟ ਯੂਨੀਵਰਸਿਟੀ ਦਾ ਦਰਜਾ ਪ੍ਰਾਪਤ ਕੀਤਾ
ਸਾਬਕਾ ਫੌਜੀ ਦੇ ਪਰਿਵਾਰ ਦਾ ਘਰ ਢਾਹੁਣ ਦਾ ਮਾਮਲਾ ਗਰਮਾਇਆ, ਇਨਸਾਫ ਦੀ ਲਗਾਈ ਗੁਹਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us