Skip to content
Monday, May 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
May
18
ਅੰਮ੍ਰਿਤਸਰ ਰਈਆ ਟਾਇਲ ਸ਼ੋਰੂਮ ‘ਤੇ ਅਣਪਛਾਤੇ ਬਾਈਕ ਸਵਾਰਾਂ ਵੱਲੋਂ 8 ਫਾਇਰ
Latest News
Punjab
ਅੰਮ੍ਰਿਤਸਰ ਰਈਆ ਟਾਇਲ ਸ਼ੋਰੂਮ ‘ਤੇ ਅਣਪਛਾਤੇ ਬਾਈਕ ਸਵਾਰਾਂ ਵੱਲੋਂ 8 ਫਾਇਰ
May 18, 2026
VOP TV
ਅੰਮ੍ਰਿਤਸਰ ਰਈਆ ਟਾਇਲ ਸ਼ੋਰੂਮ ‘ਤੇ ਅਣਪਛਾਤੇ ਬਾਈਕ ਸਵਾਰਾਂ ਵੱਲੋਂ 8 ਫਾਇਰ
4 ਦਿਨ ਪਹਿਲਾਂ ਆਈ ਸੀ 50 ਲੱਖ ਰੁਪਏ ਦੀ ਫਿਰੌਤੀ ਕਾਲ
ਸ਼ੋਰੂਮ ਮਾਲਕ ਅਤੇ ਉਸ ਦੀ ਪਤਨੀ ਰਈਆ ਨਗਰ ਪੰਚਾਇਤ ਚੋਣਾਂ ਲੜ ਰਹੇ ਹਨ
ਅੰਮ੍ਰਿਤਸਰ-ਜਲੰਧਰ (ਵੀਓਪੀ ਬਿਊਰੋ) ਮੁੱਖ ਮਾਰਗ ‘ਤੇ ਦੇਰ ਸ਼ਾਮ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਇੱਕ ਟਾਇਲ ਸ਼ੋਰੂਮ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗਨੀਮਤ ਰਹੀ ਕਿ ਐਤਵਾਰ ਹੋਣ ਕਾਰਨ ਸ਼ੋਰੂਮ ਬੰਦ ਸੀ, ਜਿਸ ਕਰਕੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ 12 ਮਈ ਨੂੰ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਅਣਪਛਾਤੇ ਵਿਅਕਤੀ ਦੀ ਕਾਲ ਆਈ ਸੀ, ਜਿਸ ਵਿੱਚ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਜਿਸ ‘ਤੇ ਬਿਆਸ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਅੱਜ ਅਣਪਛਾਤੇ ਹਮਲਾਵਰਾਂ ਵੱਲੋਂ ਐਤਵਾਰ ਕਰਕੇ ਬੰਦ ਪਏ ਸ਼ੋਰੂਮ ‘ਤੇ 8 ਰਾਊਂਡ ਫਾਇਰ ਕੀਤੇ ਗਏ ਹਨ।
ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਰਈਆ ਨਗਰ ਪੰਚਾਇਤ ਦੇ ਦੋ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਮੌਕੇ ‘ਤੇ ਪਹੁੰਚੇ ਅਤੇ ਘਟਨਾ ‘ਤੇ ਦੁੱਖ ਪ੍ਰਗਟਾਇਆ।
ਇਸ ਮਾਮਲੇ ‘ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਪੰਜਾਬ ਵਿੱਚ ਗੁੰਡਾ ਰਾਜ ਚੱਲ ਰਿਹਾ ਹੈ। ਜਿਸ ਵੀ ਵਪਾਰੀ ਦਾ ਕਾਰੋਬਾਰ ਚੰਗਾ ਹੈ, ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀ ਭਰੀਆਂ ਕਾਲਾਂ ਆਉਣ ਤੋਂ ਬਾਅਦ ਅਜਿਹੀਆਂ ਫਾਇਰਿੰਗ ਦੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਸ ਘਟਨਾ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ ਕਿ ਕੱਲ੍ਹ ਬਿਆਸ, ਰਈਆ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ ਅਤੇ ਇਨਸਾਫ ਮਿਲਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਉਧਰ, ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਡੀਐਸਪੀ ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ ਨੇ ਕਿਹਾ ਕਿ ਫਿਰੌਤੀ ਕਾਲ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਜ ਦੀ ਫਾਇਰਿੰਗ ਘਟਨਾ ਤੋਂ ਬਾਅਦ ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਕੁਝ ਅਹਿਮ ਲੀਡਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
Post navigation
ਇੰਨੋਸੈਂਟ ਹਾਰਟਸ ਸਕੂਲ ਵਿੱਚ ਕਿਸ਼ੋਰ ਅਵਸਥਾ ਵਿੱਚ ਤਵਚਾ ਦੇਖਭਾਲ ਅਤੇ ਗਰਮੀ ਦੇ ਮੌਸਮ ਦੀ ਸਫ਼ਾਈ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ
ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us