Skip to content
Monday, May 25, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
May
25
ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਵੜਿੰਗ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ
Latest News
National
Punjab
ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਵੜਿੰਗ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ
May 25, 2026
Voice of Punjab
ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਵੜਿੰਗ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ
ਚੰਡੀਗੜ੍ਹ (ਵੀਓਪੀ ਬਿਊਰੋ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੀ ਸਖ਼ਤ ਨਿੰਦਾ ਕਰਦਿਆਂ, ਕਿਹਾ ਹੈ ਕਿ ਮੋਦੀ ਸਰਕਾਰ ਦੇਸ਼ ਭਰ ਦੇ ਆਮ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰ ਰਹੀ ਹੈ, ਜਦਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹੋਈਆਂ ਸਨ ਅਤੇ ਤੇਲ ਕੰਪਨੀਆਂ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਰਹੀਆਂ ਸਨ।
ਵੜਿੰਗ ਨੇ ਤੇਲ ਦੀਆਂ ਕੀਮਤਾਂ ਵਿੱਚ ਤਾਜ਼ਾ ਵਾਧੇ ਦਾ ਹਵਾਲਾ ਦਿੰਦਿਆਂ, ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਇਹ ਵਾਧਾ “ਚੋਰੀ-ਛੁਪੇ” ਕਰ ਰਹੀ ਹੈ ਅਤੇ ਕੀਮਤਾਂ ਨੂੰ ਪੜਾਅਵਾਰ ਢੰਗ ਨਾਲ ਵਧਾ ਕੇ ਲੋਕਾਂ ’ਤੇ ਬੋਝ ਪਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ 10 ਦਿਨਾਂ ਵਿੱਚ ਭਾਜਪਾ ਸਰਕਾਰ ਨੇ ਚੌਥੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਹਨ, ਜਿਸਨੂੰ ਉਨ੍ਹਾਂ ਨੇ “ਸਰਕਾਰ ਚਲਾਉਣਾ ਨਹੀਂ, ਸਗੋਂ ਲੋਕਾਂ ’ਤੇ ਯੋਜਨਾਬੱਧ ਤਰੀਕੇ ਨਾਲ ਮਹਿੰਗਾਈ ਥੋਪਣਾ” ਕਰਾਰ ਦਿੱਤਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਜਦੋਂ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਅਤੇ ਤੇਲ ਕੰਪਨੀਆਂ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਰਹੀਆਂ ਹਨ, ਤਾਂ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਧਾਉਣ ਦੀ ਲੋੜ ਕਿਉਂ ਪਈ? ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ, ਮੋਦੀ ਸਰਕਾਰ ਲਗਾਤਾਰ ਕੀਮਤਾਂ ਵਧਾ ਕੇ ਨਾਗਰਿਕਾਂ ਦੀ ਲੁੱਟ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਪੈਸਾ ਵਸੂਲ ਰਹੀ ਹੈ।
ਵੜਿੰਗ ਨੇ ਕਿਹਾ ਕਿ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਪੈਟਰੋਲ 7.5 ਰੁਪਏ ਪ੍ਰਤੀ ਲੀਟਰ ਤੋਂ ਵੱਧ ਮਹਿੰਗਾ ਹੋ ਚੁੱਕਾ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਲਗਭਗ ਇੰਨਾ ਹੀ ਵਾਧਾ ਹੋਇਆ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਇਨ੍ਹਾਂ ਹਾਲਾਤਾਂ ਵਿੱਚ ਮੱਧ ਵਰਗ, ਕਿਸਾਨ, ਟਰਾਂਸਪੋਰਟਰ, ਛੋਟੇ ਵਪਾਰੀ, ਦਿਹਾੜੀਦਾਰ ਮਜ਼ਦੂਰ ਅਤੇ ਨੌਜਵਾਨ ਇਸ ਤਰ੍ਹਾਂ ਦੇ ਆਰਥਿਕ ਬੋਝ ਹੇਠ ਕਿਵੇਂ ਜੀਵਨ ਬਤੀਤ ਕਰਨਗੇ?
ਉਨ੍ਹਾਂ ਨੇ ਖੁਲਾਸਾ ਕੀਤਾ ਕਿ ਦਿੱਲੀ ਵਿੱਚ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ (102.12 ਰੁਪਏ) ਤੋਂ ਪਾਰ ਹੋ ਚੁੱਕੀ ਹੈ, ਜਦਕਿ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਜਦਕਿ ਕਈ ਮੈਟਰੋ ਸ਼ਹਿਰਵਿੱਚ ਇਹ ਦਰਾਂ ਹੋਰ ਵੀ ਵੱਧ ਹਨ। ਉਨ੍ਹਾਂ ਨੇ ਕਿਹਾ ਕਿ ਤਾਜ਼ਾ ਵਾਧੇ ਨਾਲ ਹੀ ਪੈਟਰੋਲ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਹਰ ਵਾਧਾ ਸਿੱਧੇ ਤੌਰ ’ਤੇ ਆਵਾਜਾਈ ਖ਼ਰਚਿਆਂ, ਸਬਜ਼ੀਆਂ, ਦੁੱਧ, ਕਰਿਆਨੇ ਅਤੇ ਹਰ ਜ਼ਰੂਰੀ ਵਸਤੂ ਦੀ ਕੀਮਤ ’ਤੇ ਅਸਰ ਪਾਉਂਦਾ ਹੈ। ਇਹ ਸਿਰਫ਼ ਤੇਲ ਦਾ ਸੰਕਟ ਨਹੀਂ, ਸਗੋਂ ਹਰ ਘਰ ਨੂੰ ਪ੍ਰਭਾਵਿਤ ਕਰਨ ਵਾਲਾ ਮਹਿੰਗਾਈ ਦਾ ਸੰਕਟ ਹੈ।
ਵੜਿੰਗ ਨੇ ਕਿਹਾ ਕਿ ਜਦੋਂ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੁੰਦੇ ਹਨ, ਤਾਂ ਹਰ ਪਰਿਵਾਰ ਦਾ ਬਜਟ ਵਿਗੜ ਜਾਂਦਾ ਹੈ। ਇਕ ਕਿਸਾਨ ਨੂੰ ਖੇਤੀਬਾੜੀ ਅਤੇ ਆਵਾਜਾਈ ਲਈ ਵੱਧ ਖ਼ਰਚ ਕਰਨਾ ਪੈਂਦਾ ਹੈ, ਇੱਕ ਮਜ਼ਦੂਰ ਨੂੰ ਆਉਣ-ਜਾਣ ਲਈ ਵੱਧ ਪੈਸੇ ਦੇਣੇ ਪੈਂਦੇ ਹਨ ਅਤੇ ਆਮ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਲੋੜੀਂਦੀਆਂ ਚੀਜ਼ਾਂ ’ਤੇ ਹੋਰ ਵੱਧ ਖ਼ਰਚ ਕਰਨਾ ਪੈਂਦਾ ਹੈ।
ਉਨ੍ਹਾਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀ ਗਈ ਚੇਤਾਵਨੀ ਨੂੰ ਯਾਦ ਕਰਦਿਆਂ, ਕਿਹਾ ਕਿ ਰਾਹੁਲ ਗਾਂਧੀ ਨੇ ਸਪੱਸ਼ਟ ਤੌਰ ’ਤੇ ਕਿਹਾ ਸੀ ਕਿ ਚੋਣਾਂ ਮਗਰੋਂ ਤੇਲ ਦੀਆਂ ਕੀਮਤਾਂ ਵਧਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਹਰ ਗੱਲ ਸਹੀ ਸਾਬਤ ਹੋਈ ਹੈ। ਚੋਣਾਂ ਤੋਂ ਪਹਿਲਾਂ ਦਿਖਾਵੇ ਲਈ ਕੀਮਤਾਂ ਘਟਾਈਆਂ ਜਾਂਦੀਆਂ ਹਨ ਅਤੇ ਚੋਣਾਂ ਮਗਰੋਂ ਲੋਕਾਂ ਤੋਂ ਉਸਦਾ ਬਿੱਲ ਵਸੂਲਿਆ ਜਾਂਦਾ ਹੈ। ਲੋਕ ਹੁਣ ਇਸ ਸਿਆਸਤ ਨੂੰ ਸਮਝਣ ਲੱਗ ਪਏ ਹਨ।
ਕੇਂਦਰ ਸਰਕਾਰ ’ਤੇ ਤਿੱਖਾ ਵਿਅੰਗ ਕਸਦਿਆਂ, ਵੜਿੰਗ ਨੇ ਕਿਹਾ ਕਿ ਪੈਟਰੋਲ 100 ਰੁਪਏ ਤੋਂ ਪਾਰ ਹੋ ਰਿਹਾ ਹੈ, ਡੀਜ਼ਲ ਵੀ 100 ਰੁਪਏ ਦੇ ਨੇੜੇ ਪਹੁੰਚ ਰਿਹਾ ਹੈ, ਪਰ ਲੋਕਾਂ ਦੀਆਂ ਤਨਖ਼ਾਹਾਂ ਉੱਥੇ ਦੀਆਂ ਉੱਥੇ ਹੀ ਖੜ੍ਹੀਆਂ ਹਨ। ਭਾਜਪਾ ਸਰਕਾਰ ਨੇ ਦੇਸ਼ ਨੂੰ ਮਹਿੰਗਾਈ ਦੇ ਹਾਈਵੇਅ ’ਤੇ ਚੜ੍ਹਾ ਦਿੱਤਾ ਹੈ।
Post navigation
ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਢਹਿ ਢੇਰੀ ਤੇ ਵੜਿੰਗ ਨੇ ਘੇਰੀ ਮਾਨ ਸਰਕਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us