ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਚੰਡੀਗੜ੍ਹ ਅਦਾਲਤ ਨੇ ਐਲਾਨਿਆ ਭਗੌੜਾ, ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਹੱਥ ਖਾਲੀ

ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਚੰਡੀਗੜ੍ਹ ਅਦਾਲਤ ਨੇ ਐਲਾਨਿਆ ਭਗੌੜਾ, ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਹੱਥ ਖਾਲੀ…


ਚੰਡੀਗੜ੍ਹ (ਵੀਓਪੀ ਬਿਊਰੋ) ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇਕ ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਹੈ। ਇਸ ਦੌਰਾਨ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਮਨਜੀਤ ਸਿੰਘ ‘ਤੇ ਵੀ ਦੋਸ਼ ਆਇਦ ਕੀਤੇ ਹਨ। ਜਾਣਕਾਰੀ ਮੁਤਾਬਕ ਸ਼ਹਿਰ ਦੇ ਵਪਾਰੀ ਨੂੰ ਇਸ ਸਾਲ 25 ਜਨਵਰੀ ਨੂੰ ਇੱਕ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ। ਜਦ ਵਪਾਰੀ ਨੇ ਕਿਹਾ ਕਿ ਉਹ ਇੰਨੇ ਪੈਸੇ ਨਹੀਂ ਦੇ ਸਕਦਾ ਤਾਂ ਉਸ ਨੂੰ ਕਿਹਾ ਗਿਆ ਕਿ ਉਹ ਫਿਰ 25 ਲੱਖ ਰੁਪਏ ਦਾ ਇੰਤਜਾਮ ਕਰੇ। ਇਸ ਤੋਂ ਬਾਅਦ ਫਿਰ 2 ਕਿਸ਼ਤਾਂ ਵਿੱਚ 10 ਲੱਖ ਅਤੇ 15 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।


ਸ਼ਿਕਾਇਤਕਰਤਾ ਨੂੰ ਫਰਵਰੀ ਮਹੀਨੇ ਮਨਜੀਤ ਨਾਮ ਦੇ ਮੁਲਜ਼ਮ ਦਾ ਫੋਨ ਆਇਆ ਸੀ। ਉਸ ਨੇ ਖੁਰਦ ਨੂੰ ਗੈਂਗਸਟਰ ਸੰਪਤ ਨਹਿਰਾ ਦਾ ਰਿਸ਼ਤੇਦਾਰ ਦੱਸਿਆ ਹੈ। ਉਸ ਨੇ ਵਪਾਰੀ ਨੂੰ ਪੰਚਕੂਲਾ ਵਿੱਚ ਮਿਲਣ ਲਈ ਬੁਲਾਇਆ ਸੀ। ਸ਼ਿਕਾਇਤਕਰਤਾ ਨੇ ਮਨਜੀਤ ਸਿੰਘ ਵੱਲੋਂ ਦੱਸੇ ਬੈਂਕ ਖਾਤੇ ਵਿੱਚ 3 ਲੱਖ ਰੁਪਏ ਟਰਾਂਸਫਰ ਕੀਤੇ ਸਨ ਅਤੇ 4 ਲੱਖ ਰੁਪਏ ਨਕਦ ਦਿੱਤੇ ਸਨ। ਇਹ ਰਕਮ ਕਿਸੇ ਹੋਰ ਵਿਅਕਤੀ ਦੀ ਮੌਜੂਦਗੀ ਵਿੱਚ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਮਿਲਣ ਮਗਰੋਂ ਮਨਜੀਤ ਸਿੰਘ ਨੂੰ 8 ਫਰਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, 4 ਜਿੰਦਾ ਕਾਰਤੂਸ, 1 ਸਿਮ ਕਾਰਡ, 2 ਮੋਬਾਈਲ ਫ਼ੋਨ ਬਰਾਮਦ ਹੋਏ ਹਨ।


ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਕਿਹਾ ਹੈ ਕਿ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਡੇਰਾ ਪ੍ਰੇਮੀ ਅਤੇ ਬੇਦਬੀ ਮਾਮਲੇ ਦੇ ਮੁਲਜ਼ਮ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਬਰਾੜ ਨੇ ਸੋਸ਼ਲ ਮੀਡੀਆ ‘ਤੇ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਦਾ ਸਾਥੀ ਹੈ। ਗੋਲਡੀ ਨੇ ਕੈਨੇਡਾ ‘ਚ ਬੈਠ ਕੇ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਸੀ।

error: Content is protected !!