Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
24
ਰਾਜਾ ਵੜਿੰਗ ਨੂੰ ਧਮਕੀਆਂ ਦੇਣ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ ਦਰਜ ਕੀਤਾ ਮਾਮਲਾ…
Latest News
Punjab
ਰਾਜਾ ਵੜਿੰਗ ਨੂੰ ਧਮਕੀਆਂ ਦੇਣ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ ਦਰਜ ਕੀਤਾ ਮਾਮਲਾ…
November 24, 2022
Voice of Punjab
ਰਾਜਾ ਵੜਿੰਗ ਨੂੰ ਧਮਕੀਆਂ ਦੇਣ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ ਦਰਜ ਕੀਤਾ ਕੇਸ…
ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਕਹੇ ਜਾਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋ ਖਿਲਾਫ ਨਫਰਤੀ ਭਾਸ਼ਣ ਦੇਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਉਸ ਉੱਪਰ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅੰਮ੍ਰਿਤਪਾਲ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਦਾ ਰਹਿਣ ਵਾਲਾ ਹੈ ਅਤੇ ਹੁਣ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀਆਂ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਕੁਝ ਫੋਟੋਆਂ ਵੀ ਵਾਇਰਲ ਹੋਈਆਂ ਹਨ।
ਇਸ ਸਬੰਧੀ ਏਸੀਪੀ ਡਿਟੈਕਟਿਵ ਸੁਮਿਤ ਸੂਦ ਭਾਈਬਲਾ ਨੂੰ ਸੂਚਨਾ ਮਿਲੀ ਕਿ ਅੰਮ੍ਰਿਤਪਾਲ ਸਿੰਘ ਸੋਸ਼ਲ ਮੀਡੀਆ ਉੱਪਰ ਇਕ ਚੈਨਲ ‘ਤੇ ਇੰਟਰਵਿਊ ਦੇ ਰਿਹਾ ਹੈ। ਇਸ ਦੌਰਾਨ ਉਸ ਨੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ 21 ਨਵੰਬਰ ਨੂੰ ਕੀਤੇ ਟਵੀਟ ਦਾ ਵਿਰੋਧ ਕਰ ਰਹੇ ਹਨ ਕਿ ਇਹ ਲੋਕ 32 ਬੋਰ, 12 ਬੋਰ ਦੇਖ ਕੇ ਹੀ ਰੌਲਾ ਪਾਉਣ ਲੱਗ ਜਾਂਦੇ ਹਨ। ਜਿਨ੍ਹਾਂ ਹਥਿਆਰਾਂ ਨੂੰ ਅਜੇ ਤੱਕ ਨਹੀਂ ਦਿਖਾਇਆ ਗਿਆ, ਉਨ੍ਹਾਂ ਨੂੰ ਦੇਖ ਕੇ ਇਹ ਲੋਕ ਜ਼ਹਿਰ ਖਾ ਲੈਣਗੇ। ਪੁਲਿਸ ਮੁਤਾਬਕ ਅੰਮ੍ਰਿਤਪਾਲ ਨੇ ਅਜਿਹੀਆਂ ਗੱਲਾਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਹੈ। ਇਸ ਦੇ ਨਾਲ ਹੀ ਉਹ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰ ਰਿਹਾ ਹੈ। ਇਸ ਦੇ ਨਾਲ ਹੀ ਭੜਕਾਊ ਭਾਸ਼ਾ ਵਰਤ ਕੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਇੰਟਰਵਿਊਆਂ ਵਿੱਚ ਹਥਿਆਰਾਂ ਦਾ ਖੁੱਲ੍ਹੇਆਮ ਪ੍ਰਚਾਰ ਕਰ ਰਿਹਾ ਹੈ।
ਥਾਣਾ ਸਦਰ ਦੀ ਪੁਲੀਸ ਨੇ ਏਸੀਪੀ ਸੁਮਿਤ ਸੂਦ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਪਿਛਲੇ ਦਿਨੀਂ ਲੁਧਿਆਣਾ ਵਿੱਚ ਹੀ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਤਾਲਿਬਾਨ ਵਰਗੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਨੂੰ ਧਮਕੀ ਭਰੇ ਇਸ ਬਿਆਨ ਤੋਂ ਬਾਅਦ ਲੁਧਿਆਣਾ ਪੁਲਸ ਹਰਕਤ ‘ਚ ਆ ਗਈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ।
Post navigation
ਪ੍ਰੇਮਿਕਾ ਦੀ ਲਾਸ਼ ਨੂੰ ਦੁਲਹਨ ਵਾਂਗ ਸਜਾ ਕੇ ਪ੍ਰੇਮੀ ਨੇ ਕਰ’ਤਾ ਆ ਕੰਮ, ਦੇਖਣ ਵਾਲਿਆਂ ਦੀਆਂ ਅੱਖਾਂ ਵਿੱਚੋਂ ਨਹੀਂ ਰੁਕੇ ਹੰਝੂ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਯੂਕੇ ਵਿੱਚ ਪੰਜਾਬ ਸਰਕਾਰ ਤੇ ਪੁਲਿਸ ‘ਤੇ ਚੁੱਕੇ ਵੱਡੇ ਸਵਾਲ, ਦੱਸਿਆ ਕਿਉਂ ਨਹੀਂ ਮਿਲ ਰਿਹਾ ਇਨਸਾਫ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us