‘ਆਪ’ ਦੇ ਮੰਤਰੀ ਨੇ ਕੇਂਦਰ ਸਰਕਾਰ ਕੋਲੋਂ ਮੰਗੇ 2500 ਕਰੋੜ ਰੁਪਏ, ਕਿਹਾ ਇਸ ਕੰਮ ਲਈ ਚਾਹੀਦੇ ਨੇ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਕਿਸਤਾਨ ਬਾਰਡਰ ਦੇ ਨਾਲ ਲੱਗਦੇ ਸਰਹੱਦੀ ਇਲਾਕਿਆਂ ਵੱਲ ਖਾਸ ਧਿਆਨ ਦੇ ਰਹੀ ਹੈ। ਇਸੇ ਤਹਿਤ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 2023-24 ਲਈ ਕੇਂਦਰ ਸਰਕਾਰ ਤੋਂ 2500 ਕਰੋੜ ਰੁਪਏ ਦੀ ਮੰਗ ਕੀਤੀ ਹੈ। ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਉਨ੍ਹਾਂ ਨੇ ਸੂਬੇ ਦੀ ਭਲਾਈ ਲਈ ਮੰਗਿਆ ਹੈ, ਤਾਂ ਜੋ ਸਰਹੱਦੀ ਇਲਾਕੇ ਵੱਲ ਹੋਰ ਧਿਆਨ ਦਿੱਤਾ ਜਾ ਸਕੇ।

ਉਨ੍ਹਾਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀ ਵਿਕਾਸ, ਪਾਕਿ ਸਰਹੱਦੀ ਸੁਰੱਖਿਆ, ਪਰਾਲੀ ਸਾੜਨ ਦਾ ਮੁੱਦਾ, ਸੀਸੀਐਲ ਦਾ ਮਸਲਾ ਹੱਲ ਕਰਨ, ਪੁਲੀਸ ਫੋਰਸ ਦੇ ਆਧੁਨਿਕੀਕਰਨ, ਅੰਮ੍ਰਿਤਸਰ ਅਤੇ ਬਠਿੰਡਾ ਤੋਂ ਵੰਦੇ ਭਾਰਤ ਰੇਲ ਗੱਡੀਆਂ ਅਤੇ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਦੇ ਨਿਰਮਾਣ ਦੀ ਮੰਗ ਕੀਤੀ।ਵਿੱਤ ਮੰਤਰੀ ਚੀਮਾ ਨੇ ਪੰਜਾਬ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਉਦਯੋਗਿਕ ਖੇਤਰਾਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।

