Skip to content
Saturday, November 16, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
28
ਕਾਂਗਰਸ ਹਾਈਕਮਾਂਡ ਨੇ ਆਪਣੇ ਹੀ ਪ੍ਰਧਾਨ ਨੂੰ ਕੱਢਿਆ ਪਾਰਟੀ ‘ਚੋਂ ਬਾਹਰ, ਕਿਹਾ- ਇਹ ਗਰਮ ਖਿਆਲ਼ੀਆਂ ਨਾਲ ਮਿਲਿਆ ਹੋਇਆ ਐ, ਰਾਜਾ ਵੜਿੰਗ…
Latest News
Politics
Punjab
ਕਾਂਗਰਸ ਹਾਈਕਮਾਂਡ ਨੇ ਆਪਣੇ ਹੀ ਪ੍ਰਧਾਨ ਨੂੰ ਕੱਢਿਆ ਪਾਰਟੀ ‘ਚੋਂ ਬਾਹਰ, ਕਿਹਾ- ਇਹ ਗਰਮ ਖਿਆਲ਼ੀਆਂ ਨਾਲ ਮਿਲਿਆ ਹੋਇਆ ਐ, ਰਾਜਾ ਵੜਿੰਗ…
November 28, 2022
Voice of Punjab
ਕਾਂਗਰਸ ਹਾਈਕਮਾਂਡ ਨੇ ਆਪਣੇ ਹੀ ਪ੍ਰਧਾਨ ਨੂੰ ਕੱਢਿਆ ਪਾਰਟੀ ‘ਚੋਂ ਬਾਹਰ, ਕਿਹਾ- ਇਹ ਗਰਮ ਖਿਆਲ਼ੀਆਂ ਨਾਲ ਮਿਲਿਆ ਹੋਇਆ ਐ, ਰਾਜਾ ਵੜਿੰਗ…
ਮੋਗਾ (ਵੀਓਪੀ ਬਿਊਰੋ) ਪਿਛਲੇ ਦਿਨੀਂ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਜਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਬਿਆਨ ਦਿੱਤਾ ਤਾਂ ਉਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਦੌਰਾਨ ਹੀ ਹੁਣ ਪਾਰਟੀ ਨੇ ਫਿਰ ਤੋਂ ਗਰਮ ਖਿਆਲੀ ਆਗੂਆਂ ਜੋ ਕਿ ਉਸ ਦੀ ਕਾਂਗਰਸ ਪਾਰਟੀ ਵਿੱਚ ਰਹਿ ਕੇ ਗਰਮ ਖਿਆਲੀਆਂ ਆਗੂਆਂ ਨੂੰ ਸਪੋਰਟ ਕਰ ਰਹੇ ਹਨ ਨੂੰ ਪਾਰਟੀ ਵਿੱਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਹੁਣ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਸ ਉਪਰ ਦੋਸ਼ ਹੈ ਕਿ ਉਹ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ ਅਤੇ ਪਾਰਟੀ ਦੇ ਖਿਲਾਫ ਜਾਣ ਵਾਲਿਆਂ ਦੇ ਹੱਕ ਵਿੱਚ ਪ੍ਰਚਾਰ ਕਰ ਰਿਹਾ ਹੈ।
ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਇਕ ਪੱਤਰ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦੇ ਕੇ ਬਾਹਰ ਕੱਢ ਦਿੱਤਾ ਹੈ। ਪੰਜਾਬ ਦੇ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾ ਕੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋ ਕੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਬਰਾੜ ਅਕਸਰ ਪੰਜਾਬ ਦੇ ਵਾਰਿਸ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਬਿਆਨਬਾਜ਼ੀ ਕਰਦੇ ਰਹਿੰਦੇ ਸਨ। ਉਥੇ ਉਹ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਆਪਣੇ ਮੋਬਾਈਲ ਵਿਚ ਰੱਖਦਾ ਸੀ। ਕਮਲਜੀਤ ਸਿੰਘ ਬਰਾੜ ਅਕਸਰ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ‘ਤੇ ਕਿਸੇ ਨਾ ਕਿਸੇ ਗੱਲ ‘ਤੇ ਟਿੱਪਣੀ ਕਰਦੇ ਰਹਿੰਦੇ ਸਨ।
ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਹਲਕਾ ਮੋਗਾ ਦੀ ਸਿਆਸਤ ‘ਚ ਖਲਬਲੀ ਮਚ ਗਈ ਹੈ। ਕਮਲਜੀਤ ਸਿੰਘ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਵੱਡੇ ਪੁੱਤਰ ਹਨ। ਯੂਥ ਕਾਂਗਰਸ ਵਿੱਚ ਰਹਿੰਦਿਆਂ ਬਰਾੜ ਰਾਹੁਲ ਗਾਂਧੀ ਦੀ ਟੀਮ ਦੇ ਸਰਗਰਮ ਮੈਂਬਰ ਵੀ ਰਹੇ ਹਨ। ਬਰਾੜ ਵੱਲੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਵੀਡੀਓ ‘ਤੇ ਵੀ ਟਿੱਪਣੀਆਂ ਕੀਤੀਆਂ ਗਈਆਂ। ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਕਈ ਆਗੂਆਂ ਨੂੰ ਬਾਹਰ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਹਾਈਕਮਾਂਡ ਵੀ ਗਰਮ ਖਿਆਲੀ ਆਗੂਆਂ ‘ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਪਾਰਟੀ ਆਗੂਆਂ ਦੇ ਸੋਸ਼ਲ ਮੀਡੀਆ ‘ਤੇ ਨਜ਼ਰ ਰੱਖੀ ਜਾ ਰਹੀ ਹੈ।
Post navigation
ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕਰ ਦਿੱਤੀ ਮੁੱਖ ਮੰਤਰੀ ਮਾਨ ਦੀ ਹਥਿਆਰਾਂ ਨਾਲ ਫੋਟੋ, ਪਰਚਾ ਹੁਣ ਮਜੀਠੀਆ ‘ਤੇ ਹੋਊ ਜਾਂ ਮੁੱਖ ਮੰਤਰੀ ਸਾਹਬ ‘ਤੇ!
ਮਾਨ ਸਰਕਾਰ ਨੇ ਵਿਜੀਲੈਂਸ ਨੂੰ ਕਾਂਗਰਸੀ ਆਗੂ ਆਸ਼ੂ ਖਿਲਾਫ ਦੇ ਦਿੱਤੀ ਖੁੱਲ੍ਹ, ਪਹਿਲਾਂ ਤੋਂ ਹੀ ਜੇਲ੍ਹ ‘ਚ ਬੰਦ ਆਸ਼ੂ ਲਈ ਪੈ ਗਿਆ ਨਵਾਂ ਸਿਆਪਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us