ਜਲੰਧਰ ਤੋਂ ਬਾਅਦ ਹੁਣ ਬਟਾਲਾ ‘ਚ ਗੋਲ਼ੀਆਂ ਮਾਰ ਕੇ ਮਾਰ ਦਿੱਤਾ ਅਕਾਲੀ ਆਗੂ

ਜਲੰਧਰ ਤੋਂ ਬਾਅਦ ਹੁਣ ਬਟਾਲਾ ‘ਚ ਗੋਲ਼ੀਆਂ ਮਾਰ ਕੇ ਮਾਰ ਦਿੱਤਾ ਅਕਾਲੀ ਆਗੂ


ਅੰਮ੍ਰਿਤਸਰ/ਗੁਰਦਾਸਪੁਰ (ਵੀਓਪੀ ਬਿਊਰੋ) ਜਿੱਥੇ ਬੀਤੀ ਸ਼ਾਮ ਜਲੰਧਰ ਦੇ ਰਾਮਾ ਮੰਡੀ ਇਲਾਕੇ ਦੇ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਗੋਲੀਆਂ ਮਾਰ ਕੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਕਹੇ ਜਾਣ ਵਾਲੇ ਸੋਨੂੰ ਰੁੜਕੀ ਦੀ ਹੱਤਿਆ ਕਰ ਦਿੱਤਾ ਗਈ ਅਤੇ ਇਸ ਦੇ ਨਾਲ ਹੀ ਇਕ ਔਰਤ ਨੂੰ ਵੀ ਜ਼ਖਮੀ ਕਰ ਦਿੱਤਾ ਗਿਆ ਹੈ। ਹੁਣ ਇਸੇ ਤਰਹਾਂ ਦੀ ਗੋਲ਼ੀਆਂ ਮਾਰ ਕੇ ਗੁਰਦਾਸਪੁਰ ਦੇ ਬਟਾਲਾ ਦੇ ਵਿੱਚ ਇਕ ਅਕਾਲੀ ਆਗੂ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਗੋਲ਼ੀਆਂ ਲੱਗਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਜਾਣਕਾਰੀ ਮੁਤਾਬਕ ਪਠਾਨਕੋਟ-ਅੰਮ੍ਰਿਤਸਰ ਹਾਈਵੇ ‘ਤੇ ਬਟਾਲਾ ਅਧੀਨ ਪੈਂਦੇ ਪਿੰਡ ਸ਼ੇਖੋਪੁਰ ਵਿਖੇ ਅਕਾਲੀ ਆਗੂ ਅਜੀਤਪਾਲ ਸਿੰਘ (50) ਦੇਰ ਰਾਤ ਉਹ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਪ੍ਰੋਗਰਾਮ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਨੇ ਰਸਤੇ ਵਿੱਚ ਕਾਰ ਰੋਕੀ ਤਾਂ 12 ਵਜੇ ਪਿੰਡ ਸ਼ੇਖੋਪੁਰ ਨੇੜੇ ਹਾਈਵੇਅ ’ਤੇ ਪਿੱਛੇ ਤੋਂ ਇਕ ਕਾਰ ਆਈ ਅਤੇ ਅਜੀਤਪਾਲ ‘ਤੇ ਕਰੀਬ ਤਿੰਨ ਰਾਉਂਡ ਫਾਇਰ ਕੀਤੇ ਗਏ। ਦੋਸਤ ਅੰਮ੍ਰਿਤਪਾਲ ਤੁਰੰਤ ਅਜੀਤਪਾਲ ਨੂੰ ਆਪਣੇ ਨਾਲ ਅੰਮ੍ਰਿਤਸਰ ਲੈ ਗਿਆ ਪਰ ਹਸਪਤਾਲ ‘ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


ਪੁਲਿਸ ਨੇ ਅਜੀਤਪਾਲ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਦੇ ਬਿਆਨ ਦਰਜ ਕਰ ਲਏ ਹਨ। ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਹੈ। ਕਾਤਲ ਪਹਿਲਾਂ ਹੀ ਅਕਾਲੀ ਆਗੂ ਅਜੀਤਪਾਲ ਦੀ ਕਾਰ ਦਾ ਪਿੱਛਾ ਕਰ ਰਹੇ ਸਨ। ਜਿਵੇਂ ਹੀ ਕਾਰ ਸੁੰਨਸਾਨ ਜਗ੍ਹਾ ‘ਤੇ ਰੁਕੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।

error: Content is protected !!