ਮਜੀਠੀਆ ਨੇ ਗੰਨਕਲਚਰ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਕਿਹਾ-ਬੀਬਾ ਮਾਨ ‘ਤੇ ਲਾਗੂ ਨਹੀਂ ਹੁੰਦੇ ਰੂਲ, video ਜਾਰੀ ਕਰ ਕੇ ਕਹੀ ਇਹ ਗੱਲ

ਮਜੀਠੀਆ ਨੇ ਗੰਨਕਲਚਰ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਕਿਹਾ-ਬੀਬਾ ਮਾਨ ‘ਤੇ ਲਾਗੂ ਨਹੀਂ ਹੁੰਦੇ ਰੂਲ, video ਜਾਰੀ ਕਰ ਕੇ ਕਹੀ ਇਹ ਗੱਲ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਗੰਨਕਲਚਰ ਖਤਮ ਕਰਨ ਦੇ ਨਾਮ ਉੱਪਰ ਸੋਸ਼ਲ ਮੀਡੀਆ ਅਕਾਊਂਟਜ਼ ਤੋਂ ਆਪਣੀ ਹਥਿਆਰਾਂ ਨਾਲ ਪਾਈਆਂ ਪੋਸਟਾਂ ਡਿਲੀਟ ਕਰਨ ਲਈ ਕਿਹਾ ਗਿਆ ਹੈ, ਨਹੀਂ ਤਾਂ ਉਹਨਾਂ ਖਿਲਾਫ ਪਰਚੇ ਦਰਜ ਕੀਤੇ ਜਾਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਆਪਣੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਚੇਤਾਵਨੀ ਦੀ ਪਰਵਾਹ ਨਹੀਂ ਕੀਤੀ, ਜਿਸ ਕਾਰਨ ਉਹਨਾਂ ਦੇ ਖਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਇਹ ਸਪਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ‘ਖਾਸ ਆਦਮੀ’ ਲਈ ਕਾਨੂੰਨ ਵੱਖ ਹਨ।


ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੇ ਇੱਕ ਮੰਤਰੀ ਅਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ। ਮਜੀਠੀਆ ਨੇ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਸ ਮੁਖੀ ਗੌਰਵ ਯਾਦਵ ਨੇ ਆਪੋ-ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਅਨਮੋਲ ਗਗਨ ਮਾਨ ਨੇ ਇਸ ਚਿਤਾਵਨੀ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ। ਅਜਿਹਾ ਕਰਨਾ ਇਸ ਵਾਸਤੇ ਵੀ ਲਾਜ਼ਮੀ ਹੈ ਕਿਉਂਕਿ ਇਹ ਸਪੱਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ‘ਖਾਸ ਆਦਮੀ’ ਲਈ ਕਾਨੂੰਨ ਵੱਖ ਨਹੀਂ ਹੈ।


ਮਜੀਠੀਆ ਨੇ ਦੱਸਿਆ ਕਿ ਕਿਵੇਂ ਉਹਨਾਂ ਦੇ ਹਲਕੇ ਮਜੀਠਾ ਦੇ ਇੱਕ 10 ਸਾਲਾਂ ਦੇ ਬੱਚੇ ਵੱਲੋਂ 2015 ਵਿਚ ਪਾਈ ਤਸਵੀਰ ਲਈ ਉਸਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਜਿਹੀਆਂ ਹੀ ਕਈ ਉਦਾਹਰਣਾਂ ਹਨ ਜਿਹਨਾਂ ਵਿਚ ਬਦਲਾਖੋਰੀ ਦੇ ਵਰਤਾਅ ਕਾਰਨ ਕੇਸ ਦਰਜ ਕੀਤੇ ਗਏ ਹਨ। ਮਜੀਠੀਆ ਨੇ ਸੂਬੇ ਦੇ ਡੀ. ਜੀ. ਪੀ. ਨੂੰ ਆਖਿਆ ਕਿ ਉਹ ਮਸਲੇ ਦੀ ਜੜ੍ਹ ’ਤੇ ਕਾਰਵਾਈ ਕਰਨ ਅਤੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਚ ਗਿਰਾਵਟ ਨੁੰ ਰੋਕਣ ਲਈ ਤੁਰੰਤ ਦਰੁੱਸਤੀ ਵਾਲੇ ਅਸਲ ਕਦਮ ਚੁੱਕੇ ਜਾਣੇ ਚਾਹੀਦੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਕਤਲ ਹੋ ਰਹੇ ਹਨ ਪਰ ਸਰਕਾਰ ਸਿਰਫ ਖਾਨਾਪੂਰਤੀ ਹੀ ਕਰ ਰਹੀ ਹੈ।

error: Content is protected !!