ਪੰਜਾਬ ਸਰਕਾਰ ਨਿੱਜੀ ਕੰਪਨੀਆਂ ਨੂੰ ਸੌਪੇਗੀ ਬੱਸ ਅੱਡਿਆਂ ਦਾ ਪ੍ਰਬੰਧ, ਇਸ ਕਾਰਨ ਚੁੱਕਣਾ ਪੈ ਰਿਹਾ ਸਰਕਾਰ ਨੂੰ ਇਹ ਕਦਮ

ਪੰਜਾਬ ਸਰਕਾਰ ਨਿੱਜੀ ਕੰਪਨੀਆਂ ਨੂੰ ਸੌਪੇਗੀ ਬੱਸ ਅੱਡਿਆਂ ਦਾ ਪ੍ਰਬੰਧ, ਇਸ ਕਾਰਨ ਚੁੱਕਣਾ ਪੈ ਰਿਹਾ ਸਰਕਾਰ ਨੂੰ ਇਹ ਕਦਮ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ 17 ਬੱਸ ਸਟੈਂਡਾਂ ਦਾ ਪ੍ਰਬੰਧ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕਰ ਰਹੀ ਹੈ। ਅਜਿਹਾ ਇਸ ਲਈ ਹੈ ਕਿਉਂਕਿ ਕਈ ਬੱਸ ਸਟੈਂਡਾਂ ਦਾ ਹਾਲਾਤ ਬੇੱਹਦ ਖਰਾਬ ਹੈ ਅਤੇ ਲੋਕਾਂ ਨੂੰ ਇੱਥੇ ਸਹੀ ਸਹੂਲਤਾਂ ਮਿਲਣ ਅਤੇ ਸਾਫ-ਸਫਾਈ ਦਾ ਪ੍ਰਬੰਧ ਵੀ ਸਹੀ ਰਹੇ ਇਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਬੱਸ ਸਟੈਂਡਾਂ ਦੇ ਪ੍ਰਬੰਧ ਨਿੱਜੀ ਕੰਪਨੀਆਂ ਦੇ ਹੱਥ ਦੇ ਦਿੱਤਾ ਜਾਵੇ। ਇਸ ਨਾਲ ਮੰਨਿਆ ਜਾ ਰਿਹਾ ਹੈ ਕਿ ਜਿੱਥੇ ਇੱਕ ਪਾਸੇ ਬੱਸ ਅੱਡਾ ਸਾਫ਼-ਸੁਥਰਾ ਨਜ਼ਰ ਆਵੇਗਾ, ਉੱਥੇ ਦੂਜੇ ਪਾਸੇ ਬਿਜਲੀ-ਪਾਣੀ ਤੇ ਹੋਰ ਪ੍ਰਬੰਧ ਵੀ ਮੁਕੰਮਲ ਕੀਤੇ ਜਾਣਗੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਬੇ ਦੇ 17 ਬੱਸ ਸਟੈਂਡਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਜ਼ਿੰਮੇਵਾਰੀ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ ਕਰ ਲਈ ਗਈ ਹੈ। ਜੇਕਰ ਸਭ ਕੁਝ ਠੀਕ ਰਿਹਾ ਤਾਂ ਇਹ ਸੁਪਨਾ ਇਸ ਮਹੀਨੇ ਹਕੀਕਤ ਵਿੱਚ ਬਦਲ ਜਾਵੇਗਾ। ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬਸ) ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਇਸ ਦੌਰਾਨ ਅੰਮ੍ਰਿਤਸਰ, ਲੁਧਿਆਣਾ, ਤਰਨਤਾਰਨ, ਮੁਕਤਸਰ ਸਾਹਿਬ, ਜਗਰਾਓਂ, ਰੂਪਨਗਰ, ਆਨੰਦਪੁਰ ਸਾਹਿਬ, ਨੰਗਲ, ਹੁਸ਼ਿਆਰਪੁਰ, ਮੁਕੇਰੀਆ, ਐਸ.ਬੀ.ਐਸ.ਨਗਰ, ਮਜੀਠਾ, ਡੇਰਾ ਬਾਬਾ ਨਾਨਕ, ਮੋਗਾ, ਜ਼ੀਰਾ, ਪਠਾਨਕੋਟ ਅਤੇ ਫਾਜ਼ਿਲਕਾ ਦੇ ਬੱਸ ਸਟੈਂਡਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਹੁਣ ਸੂਬਾ ਸਰਕਾਰ ਨੇ ਪੂਰੀ ਰਣਨੀਤੀ ਨਾਲ ਇਨ੍ਹਾਂ ਨੂੰ ਸੁੰਦਰ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ। ਜੇਕਰ ਇਹ ਪ੍ਰਾਜੈਕਟ ਸਫਲ ਹੁੰਦਾ ਹੈ ਤਾਂ ਇਸ ਨੂੰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ। ਪੰਜਾਬ ਰੋਡਵੇਜ਼ ਦੇ 18 ਡਿਪੂ ਹਨ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਰੋਜ਼ਾਨਾ ਕਰੀਬ 2.77 ਲੱਖ ਕਿਲੋਮੀਟਰ ਸਫ਼ਰ ਕਰਦੀਆਂ ਹਨ। ਇਨ੍ਹਾਂ ਵਿੱਚ ਹਰ ਰੋਜ਼ ਪੰਜ ਲੱਖ ਯਾਤਰੀ ਸਫ਼ਰ ਕਰਦੇ ਹਨ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਵੱਲੋਂ ਲੋਕਾਂ ਦੇ ਸਫ਼ਰ ਨੂੰ ਸੁਖਾਲਾ ਬਣਾਉਣ ਲਈ ਹਰ ਸਾਲ ਨਵੀਆਂ ਬੱਸਾਂ ਆਪਣੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਂਦੀਆਂ ਹਨ। ਬੱਸਾਂ ਵਿੱਚ ਔਰਤਾਂ ਦਾ ਸਫ਼ਰ ਬਿਲਕੁਲ ਮੁਫ਼ਤ ਹੈ।

error: Content is protected !!