ਸੁਖਬੀਰ ਬਾਦਲ ਨੇ ਰਗੜੇ ਵਿਰੋਧੀ; ਜਥੇਦਾਰ ਨੂੰ ਕਿਹਾ ਗੱਦਾਰ ਤਾਂ ‘ਆਪ’ ਮੰਤਰੀ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੀ ਦਿੱਤੀ ਚਿਤਾਵਨੀ

ਸੁਖਬੀਰ ਬਾਦਲ ਨੇ ਰਗੜੇ ਵਿਰੋਧੀ; ਜਥੇਦਾਰ ਨੂੰ ਕਿਹਾ ਗੱਦਾਰ ਤਾਂ ‘ਆਪ’ ਮੰਤਰੀ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੀ ਦਿੱਤੀ ਚਿਤਾਵਨੀ

ਚੰਡੀਗੜ੍ਹ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਕ ਫਿਰ ਤੋਂ ਸਰਗਰਮ ਹੋ ਗਏ ਹਨ। ਐੱਸਜੀਪੀਸੀ ਦੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਉਹ ਅੱਜ ਪਹਿਲੀ ਵਾਰ ਵਿਰੋਧੀਆਂ ਉੱਪਰ ਜੰਮ ਕੇ ਵਰ੍ਹਦੇ ਹੋਏ ਨਜ਼ਰ ਆਏ ਹਨ। ਇਸ ਦੌਰਾਨ ਉਹਨਾਂ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਆਪਣੀ ਜੰਮ ਕੇ ਭੜਾਸ ਕੱਢੀ ਹੈ। ਇਸ ਦੌਰਾਨ ਉਨਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਉਨ੍ਹਾਂ ਨੂੰ ਟਰਾਂਸਪੋਰਟ ਮਾਫੀਆ ਕਹਿ ਕੇ ਬਦਨਾਮ ਕੀਤੇ ਜਾਣ ਦੇ ਦੋਸ਼ ਲਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਮਾਨਹਾਨੀ ਦਾ ਦਾਅਵਾ ਠੋਕਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਇਹ ਵੀ ਕਿਹਾ ਹੈ ਕਿ ਉਹ ਉਸ ਲਈ ਟਰਾਂਸਪੋਰਟ ਮਾਫੀਆ ਸ਼ਬਦ ਦੀ ਵਰਤੋਂ ਨਾ ਕਰਨ। 1997 ਤੋਂ ਉਨ੍ਹਾਂ ਦੇ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਚੱਲ ਰਹੀ ਹੈ। ਦੁਨੀਆ ਦੇ ਬਹੁਤ ਸਾਰੇ ਵਪਾਰੀ ਟਰਾਂਸਪੋਰਟ ਦਾ ਕੰਮ ਕਰਦੇ ਹਨ। ਦੂਜੇ ਪਾਸੇ ਇਸ ਮਾਮਲੇ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਨੋਟਿਸ ਜਾਰੀ ਕੀਤਾ ਜਾਵੇਗਾ। ਪੰਜਾਬ ਵਿੱਚ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਬਾਦਲਾਂ ਨੇ ਕੇਂਦਰ ਸਰਕਾਰ ਦੀ ਮਨਜ਼ੂਰੀ ਲਏ ਬਿਨਾਂ ਆਪਣੇ ਤੌਰ ’ਤੇ ਟਰਾਂਸਪੋਰਟ ਨੀਤੀ ਬਣਾਈ ਅਤੇ ਆਪਣੇ ਹੀ ਲੋਕਾਂ ਨੂੰ ਪਰਮਿਟ ਦਿੱਤੇ। ਮੰਤਰੀ ਭੁੱਲਰ ਨੇ ਕਿਹਾ ਕਿ ਉਨ੍ਹਾਂ ਨੇ ਬਾਦਲਾਂ ਨੂੰ ਮਾਫੀਆ ਨਹੀਂ ਕਿਹਾ ਹੈ।

 

ਇਸ ਦੌਰਾਨ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸਿੱਖ ਸੰਸਥਾਵਾਂ ਨੂੰ ਤੋੜਨ ਅਤੇ ਸਿਖ਼ਰਲੇ ਅਹੁਦਿਆਂ ’ਤੇ ਆਪਣੀਆਂ ਕਠਪੁਤਲੀਆਂ ਬਿਠਾਉਣ ਦੀ ਸਾਜ਼ਿਸ਼ ਵਿਚ ਲੱਗੀਆਂ ਤਾਕਤਾਂ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਸਭ ਤੋਂ ਵੱਡਾ ਗੱਦਾਰ ਹੈ, ਜਿਸ ਨੇ ਪੰਥ ਨੂੰ ਤੋੜਨ ਲਈ ਗੱਦਾਰੀ ਕੀਤੀ ਹੈ। ਇਥੇ ਅਕਾਲੀ ਦਲ ਦੇ 102 ਸਾਲਾ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੇ ਅਰਦਾਸ ਵਿਚ ਸ਼ਾਮਲ ਹੋਏ।

error: Content is protected !!