ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਹੁਣ ‘ਇੰਨੋਸੈਂਟ ਹਾਰਟਸ ਸਕੂਲ’ ਵੱਜੋਂ ਜਾਣਿਆ ਜਾਵੇਗਾ

ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਹੁਣ ‘ਇੰਨੋਸੈਂਟ ਹਾਰਟਸ ਸਕੂਲ’ ਵੱਜੋਂ ਜਾਣਿਆ ਜਾਵੇਗਾ

ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੀ ਸਰਪ੍ਰਸਤੀ ਹੇਠ ਇੰਨੋਸੈਂਟ ਹਾਰਟਸ ਗਰੁੱਪ ਵੱਲੋਂ ਚਲਾਏ ਜਾ ਰਹੇ ਨੂਰਪੁਰ, ਪਠਾਨਕੋਟ ਰੋਡ ਸਥਿਤ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਨੂੰ ਹੁਣ ਇੰਨੋਸੈਂਟ ਹਾਰਟਸ ਸਕੂਲ ਵੱਜੋਂ ਜਾਣਿਆ ਜਾਵੇਗਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਦੱਸਿਆ ਕਿ ਇਹ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵੱਲੋਂ ਪ੍ਰਮਾਣਿਤ ਹੋਣ ਤੋਂ ਬਾਅਦ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੋਣਹਾਰ ਅਧਿਆਪਕਾਂ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਇਸ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਕਈ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।

ਇਸ ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਹਨ, ਜਿਸ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਾਮਰਸ, ਅਤੇ ਹਿਊਮੈਨਟੀਜ਼ ਸਟ੍ਰੀਮ ਸ਼ਾਮਲ ਹਨ। ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ: ਅਨੂਪ ਬੌਰੀ ਨੇ ਸਟਾਫ਼ ਮੈਂਬਰਾਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇੰਨੋਸੈਂਟ ਹਾਰਟਸ ਗਰੁੱਪ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦਾ ਹੈ |

error: Content is protected !!