Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
December
22
ਮਨਰੇਗਾ ਅਧਿਕਾਰੀਆਂ ਨਾਲ ਮਿਲ ਕੇ ਮਹਿਲਾ ਸਰਪੰਚ ਨੇ ਕੀਤਾ ਲੱਖਾਂ ਦਾ ਘਪਲਾ, ਖੁਦ ਆਈ ਕਾਬੂ ਤਾਂ ਭੱਜ ਗਏ ਸਾਥੀ
Latest News
Punjab
ਮਨਰੇਗਾ ਅਧਿਕਾਰੀਆਂ ਨਾਲ ਮਿਲ ਕੇ ਮਹਿਲਾ ਸਰਪੰਚ ਨੇ ਕੀਤਾ ਲੱਖਾਂ ਦਾ ਘਪਲਾ, ਖੁਦ ਆਈ ਕਾਬੂ ਤਾਂ ਭੱਜ ਗਏ ਸਾਥੀ
December 22, 2022
Voice of Punjab
ਮਨਰੇਗਾ ਅਧਿਕਾਰੀਆਂ ਨਾਲ ਮਿਲ ਕੇ ਮਹਿਲਾ ਸਰਪੰਚ ਨੇ ਕੀਤਾ ਲੱਖਾਂ ਦਾ ਘਪਲਾ, ਖੁਦ ਆਈ ਕਾਬੂ ਤਾਂ ਭੱਜ ਗਏ ਸਾਥੀ
ਤਰਨਤਾਰਨ (ਵੀਓਪੀ ਬਿਊਰੋ) ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਤਰਨਤਾਰਨ ਦੇ ਕੋਟ ਜਸਪਤ ਗ੍ਰਾਮ ਪੰਚਾਇਤ ਦੀ ਸਰਪੰਚ ਅਮਨਦੀਪ ਕੌਰ ਖਿਲਾਫ ਲੱਖਾਂ ਰੁਪਏ ਦੀ ਘਪਲੇਬਾਜ਼ੀ ਦੇ ਦੋਸ਼ ਵਿਚ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਮਨਰੇਗਾ ਦੇ ਦੋ ਅਧਿਕਾਰੀਆਂ ਅਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ ਹੈ ਕਿ ਮਹਿਲਾ ਨੇ ਇੱਕ ਹੋਰ ਵਿਅਕਤੀ ਅਤੇ ਮਨਰੇਗਾ ਅਧਿਕਾਰੀਆਂ ਨਾਲ ਮਿਲ ਕੇ ਫੰਡ ਵਿੱਚ ਹੇਰਾਫੇਰੀ ਕੀਤੀ ਹੈ।
ਇਸ ਸਮੇਂ ਮਨਰੇਗਾ ਗ੍ਰਾਮ ਰੋਜ਼ਗਾਰ ਸਹਾਇਕ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਵਿਅਕਤੀ ਪ੍ਰੇਮ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਹਿਲਾ ਸਰਪੰਚ ਅਤੇ ਹੋਰ ਮੁਲਜ਼ਮਾਂ ਨੇ ਮਿਲ ਕੇ ਪਿੰਡ ਵਿੱਚ ਮਨਰੇਗਾ ਲਈ ਆਏ ਫੰਡਾਂ ਵਿੱਚੋਂ 2,16,510 ਰੁਪਏ ਦੀ ਹੇਰਾਫੇਰੀ ਕੀਤੀ ਹੈ। ਮੁਲਜ਼ਮਾਂ ਨੇ ਮਿਲ ਕੇ ਪਿੰਡ ਵਿੱਚ ਮਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਜਾਅਲੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੇ ਜਾਣ-ਪਛਾਣੇ ਵਿਅਕਤੀਆਂ ਦੇ ਨਾਂ ’ਤੇ ਦਿਹਾੜੀ ਦੇ ਜਾਅਲੀ ਬਿੱਲ ਬਣਾ ਕੇ ਬੈਂਕ ਵਿੱਚੋਂ ਪੈਸੇ ਕਢਵਾ ਲਏ।
Post navigation
ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਮੱਲ੍ਹਾ ਮਾਰੀਆ
ਘਰ ‘ਚ ਹੀ ਚਲਾ ਰਹੇ ਸੀ ਦੇਹ ਵਪਾਰ, 26 ਔਰਤਾਂ ਨੂੰ ਕਰਵਾਇਆ ਆਜ਼ਾਦ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us