ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੀ ਜਾਰੀ ਕੀਤੀਆਂ ਹਦਾਇਤਾਂ, ਸਿਹਤ ਵਿਭਾਗ ਨੇ ਇੰਨੇ ਕੇਸਾਂ ਦੀ ਕਰ’ਤੀ ਪੁਸ਼ਟੀ, ਇਨ੍ਹਾਂ ਸ਼ਹਿਰਾਂ ਦਾ ਬੁਰਾ ਹਾਲ

ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੀ ਜਾਰੀ ਕੀਤੀਆਂ ਹਦਾਇਤਾਂ, ਸਿਹਤ ਵਿਭਾਗ ਨੇ ਇੰਨੇ ਕੇਸਾਂ ਦੀ ਕਰ’ਤੀ ਪੁਸ਼ਟੀ, ਇਨ੍ਹਾਂ ਸ਼ਹਿਰਾਂ ਦਾ ਬੁਰਾ ਹਾਲ

ਚੰਡੀਗੜ੍ਹ (ਵੀਓਪੀ ਬਿਊਰੋ) ਕੋਰੋਨਾ ਵਾਇਰਸ ਦਾ ਨਵਾਂ ਵੈਰੀਐਂਟ ਇਸ ਸਮੇਂ ਭਾਰਤ ਵਿੱਚ ਦਸਤਕ ਦੇ ਚੁੱਕਾ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਅਤੇ ਸਿਹਤ ਵਿਭਾਗ ਨੇ ਵੀ ਲੋਕਾਂ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਦੌਰਾਨ ਹੀ ਪੰਜਾਬ ਸਰਕਾਰ ਵੀ ਇਸ ਸਮੇਂ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਸਖਤ ਹੋ ਗਈ ਹੈ। ਇਸ ਦੌਰਾਨ ਹੀ ਪੰਜਾਬ ਵਿੱਚ ਕੋਰੋਨਾ ਦੇ 18 ਐਕਟਿਵ ਕੇਸਾਂ ਦੀ ਵੀ ਪੁਸ਼ਟੀ ਹੋ ਗਈ ਹੈ।


ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬ ਕੋਰੋਨਾ ਦੇ ਨਵੇਂ ਰੂਪ ਨਾਲ ਨਜਿੱਠਣ ਲਈ ਤਿਆਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੋਰੋਨਾ ਟੀਕਾਕਰਨ ਦੀ ਮੰਗ ਕੀਤੀ ਹੈ, ਜੋ ਭਾਰਤ ਸਰਕਾਰ ਵੱਲੋਂ ਜਲਦ ਮੁਹੱਈਆ ਕਰਵਾਏ ਜਾਣ ਦੀ ਉਮੀਦ ਹੈ। ਉਹ ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਬਾਰੇ ਜਾਗਰੂਕਤਾ ਵਰਕਸ਼ਾਪ ਵਿੱਚ ਭਾਗ ਲੈ ਰਹੇ ਸਨ।

ਜੋੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਕਰੋਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ 22 ਦਸੰਬਰ 2022 ਨੂੰ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ। ਮੰਤਰੀ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕੋਰੋਨਾ ਤੋਂ ਬਚਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਲੋਕਾਂ ਨੂੰ ਕਰੋਨਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ‘ਚ ਕੋਰੋਨਾ ਨੇ ਫਿਰ ਦਸਤਕ ਦੇ ਦਿੱਤੀ ਹੈ। ਕਈ ਦਿਨਾਂ ਤੋਂ ਕੋਰੋਨਾ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆ ਰਿਹਾ ਸੀ ਪਰ ਸ਼ੁੱਕਰਵਾਰ ਨੂੰ ਫਿਰ ਤੋਂ 12 ਲੋਕਾਂ ਵਿੱਚ ਕੋਵਿਡ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 2,973 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 12 ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿੱਚੋਂ ਬਠਿੰਡਾ ਤੋਂ ਤਿੰਨ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ ਤੋਂ ਦੋ ਅਤੇ ਰੋਪੜ, ਸੰਗਰੂਰ ਅਤੇ ਨਵਾਂਸ਼ਹਿਰ ਤੋਂ ਇੱਕ-ਇੱਕ ਕੇਸ ਸਾਹਮਣੇ ਆਇਆ ਹੈ। ਇਸ ਸਮੇਂ ਸੂਬੇ ਭਰ ਵਿੱਚ ਕੋਰੋਨਾ ਦੇ 18 ਐਕਟਿਵ ਕੇਸ ਹਨ।

error: Content is protected !!