1200 ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ‘ਚ ਹੁਣ ਇਸ ਸਾਬਕਾ ਮੰਤਰੀ ਨੂੰ ਭੇਜਿਆ ਸੰਮਨ, ਕੈਪਟਨ ਸਰਕਾਰ ਸਮੇਂ ਹੋਇਆ ਸੀ ਘਪਲਾ

1200 ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ‘ਚ ਹੁਣ ਇਸ ਸਾਬਕਾ ਮੰਤਰੀ ਨੂੰ ਭੇਜਿਆ ਸੰਮਨ, ਕੈਪਟਨ ਸਰਕਾਰ ਸਮੇਂ ਹੋਇਆ ਸੀ ਘਪਲਾ

ਚੰਡੀਗੜ੍ਹ (ਵੀਓਪੀ ਬਿਊਰੋ) 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਦਿਆਂ ਹੀ ਸਾਹਮਣੇ ਆਇਆ ਸਿੰਚਾਈ ਵਿਭਾਗ ਦੇ 1200 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਦੇ ਸਬੰਧੀ ਹੁਣ ਪੰਜਾਬ ਵਿਜੀਲੈਂਸ ਨੇ ਇੱਕ ਹੋਰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੇਖੋਂ ਨੂੰ 30 ਦਸੰਬਰ ਨੂੰ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਣਾ ਪਵੇਗਾ। ਵਿਜੀਲੈਂਸ ਨੇ ਜਾਂਚ ਲਈ ਸੀਨੀਅਰ ਅਧਿਕਾਰੀਆਂ ਦੀਆਂ ਤਿੰਨ ਟੀਮਾਂ ਦਾ ਗਠਨ ਕੀਤਾ ਹੈ। । ਉਸ ਸਮੇਂ ਇਹ ਮਾਮਲਾ ਕਿਸੇ ਤਰ੍ਹਾਂ ਠੰਡੇ ਬਸਤੇ ‘ਚ ਚਲਾ ਗਿਆ ਸੀ ਪਰ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਇਸ ਦੀ ਜਾਂਚ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਸੀ।

ਜਦ ਇਹਘਪਲਾ ਸਾਹਮਣੇ ਆਇਆ ਸੀ ਤਾਂ ਉਸ ਤੋਂ ਪਹਿਲਾਂ 10 ਸਾਲ ਅਕਾਲੀ-ਭਾਜਪਾ ਦੀ ਸਰਕਾਰ ਰਹੀ ਹੈ। ਇਸ ਦੌਰਾਨ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਸਮੇਤ ਤਿੰਨ ਇੰਜਨੀਅਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਠੇਕੇਦਾਰ ਗੁਰਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਿੰਚਾਈ ਵਿਭਾਗ ਵਿੱਚ ਠੇਕਿਆਂ ਦੀ ਅਲਾਟਮੈਂਟ ਵਿੱਚ ਵੱਡੇ ਪੱਧਰ ’ਤੇ ਧਾਂਦਲੀ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਅਤੇ ਮੰਤਰੀਆਂ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ ਸਨ। ਇਸ ਦੇ ਨਾਲ ਹੀ ਮਹਿੰਗੇ ਵਾਹਨ ਤੋਹਫ਼ੇ ਵਜੋਂ ਦੇਣੇ ਪਏ।


ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਿਜੀਲੈਂਸ ਨੂੰ ਸਾਬਕਾ ਆਈਏਐਸ ਅਫਸਰਾਂ ਤੇ ਸਾਬਕਾ ਮੰਤਰੀਆਂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ ਪਰ ਪੁੱਛਗਿੱਛ ਦਾ ਰਾਹ ਇੰਨਾ ਸੁਖਾਲਾ ਨਹੀਂ ਸੀ। ਦੋ ਸਾਬਕਾ ਆਈਏਐਸ ਅਧਿਕਾਰੀ ਪਹਿਲਾਂ ਵਿਦੇਸ਼ ਗਏ ਸਨ। ਇਸ ਤੋਂ ਬਾਅਦ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਉਸ ਨੇ ਅਦਾਲਤ ਦੀ ਸ਼ਰਨ ਲਈ ਅਤੇ ਲੁੱਕਆਊਟ ਨੋਟਿਸ ਰੱਦ ਕਰਵਾ ਦਿੱਤਾ। ਇਸ ਤੋਂ ਬਾਅਦ ਪਿਛਲੇ ਦੋ ਮਹੀਨਿਆਂ ਤੋਂ ਜਾਂਚ ਨੇ ਤੇਜ਼ੀ ਫੜੀ ਹੈ। ਹੁਣ ਤੱਕ ਵਿਜੀਲੈਂਸ ਸਾਬਕਾ ਸੀਨੀਅਰ ਆਈਏਐਸ ਅਧਿਕਾਰੀਆਂ ਕਾਹਨ ਸਿੰਘ ਪੰਨੂ, ਕੇਬੀਐਸ ਸਿੱਧੂ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕਰ ਚੁੱਕੀ ਹੈ।

error: Content is protected !!