ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਦਾਨਿਸ਼ਮੰਦਾਂ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ
ਜਲੰਧਰ (ਵੀਓਪੀ ਬਿਊਰੋ) ਗੁਰਦੁਆਰਾ ਸਾਹਿਬ ਵੱਡਾ ਬਾਜ਼ਾਰ ਬਸਤੀ ਦਾਨਿਸ਼ਮੰਦਾਂ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ।

ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦੀਵਾਨ ਹਾਲ ਵਿਖੇ ਸ੍ਰੀ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਪ੍ਰੀਤ ਸਿੰਘ ਦੇ ਜਥੇ ਅਤੇ ਬਾਬਾ ਗੁਰਬਚਨ ਸਿੰਘ ਜੀ ਨੇ ਕਥਾ ਕੀਤੀ ਅਰਦਾਸ ਭਾਈ ਸਾਹਿਬ ਗਗਨਦੀਪ ਸਿੰਘ ਨੇ ਕੀਤੀ।

