ਅਮਰੀਕਾ ‘ਚ ਪਲਟਿਆ ਟਰਾਲਾ, ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਅਮਰੀਕਾ ‘ਚ ਪਲਟਿਆ ਟਰਾਲਾ, ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਲੁਧਿਆਣਾ (ਵੀਓਪੀ ਬਿਊਰੋ) ਰੋਜ਼ੀ-ਰੋਟੀ ਲਈ ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਸੜਕ ਹਾਦਸੇ ਵਿੱਚ ਹੋਈ ਹੈ ਅਤੇ ਮ੍ਰਿਤਕ ਲੁਧਿਆਣਾ ਦੇ ਪਿੰਡ ਖੰਡੂਰ ਦੇ ਰਹਿਣ ਵਾਲਾ ਸੀ।

ਜਾਣਕਾਰੀ ਮੁਤਾਬਕ ਨੌਜਵਾਨ ਅਮਰੀਕਾ ਵਿੱਚ ਟਰੱਕ ਡਰਾਈਵਰ ਸੀ। ਕੈਲੀਫੋਰਨੀਆ ਦੇ ਸਲੀਨਾ ਵੱਲ ਜਾਂਦੇ ਸਮੇਂ ਉਸ ਦਾ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਵਿਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਨੌਜਵਾਨ ਦੀ ਪਛਾਣ ਗੁਰਮੀਤ ਸਿੰਘ (36) ਵਜੋਂ ਹੋਈ ਹੈ। ਗੁਰਮੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਗੁਰਮੀਤ ਕਈ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਉਹ ਅਮਰੀਕਾ ਵਿੱਚ ਫਰੋਜ਼ਨ ਮੀਟ ਦਾ ਟਰੱਕ ਚਲਾਉਂਦਾ ਸੀ। ਮੀਟ ਦੀ ਡਿਲਿਵਰੀ ਕਰਨ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

ਗੁਰਮੀਤ ਸਿੰਘ ਦੀ ਮੌਤ ਤੋਂ ਬਾਅਦ ਲੁਧਿਆਣਾ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਚ ਸੋਗ ਦੀ ਲਹਿਰ ਹੈ। ਵਿਦੇਸ਼ਾਂ ਵਿੱਚ ਪੰਜਾਬ ਦੇ ਲੋਕਾਂ ਦੀ ਮੌਤ ਦਾ ਅੰਕੜਾ ਵਧਦਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

error: Content is protected !!