ਐੱਸਜੀਪੀਸੀ ਚੋਣ ਹਾਰਨ ਤੋਂ ਬਾਅਦ ਖਾਮੋਸ਼ ਬੀਬੀ ਜਗੀਰ ਕੌਰ ਨੇ ਕੀਤਾ ਹੁਣ ਇਹ ਐਲਾਨ, ਵਿਰੋਧੀਆਂ ਨੂੰ ਪੈਣਗੀਆਂ ਦੰਦਲਾਂ!

ਐੱਸਜੀਪੀਸੀ ਚੋਣ ਹਾਰਨ ਤੋਂ ਬਾਅਦ ਖਾਮੋਸ਼ ਬੀਬੀ ਜਗੀਰ ਕੌਰ ਨੇ ਕੀਤਾ ਹੁਣ ਇਹ ਐਲਾਨ, ਵਿਰੋਧੀਆਂ ਨੂੰ ਪੈਣਗੀਆਂ ਦੰਦਲਾਂ!

 

 

ਚੰਡੀਗੜ੍ਹ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਬਰਖ਼ਾਸਤ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਸੋਮਵਾਰ ਨੂੰ ਸੰਗਰੂਰ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕਰਕੇ ਯੂਨਾਈਟਿਡ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਅਤੇ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਵਿਚਾਰ ਵਟਾਂਦਰਾ ਕੀਤਾ।

ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਯੂਨਾਈਟਿਡ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ, ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਇਸ ਬਾਰੇ ਭਲਕੇ (ਮੰਗਲਵਾਰ) ਨੂੰ ਖੁਲਾਸਾ ਕਰਨਗੇ। ਬੀਬੀ ਜਗੀਰ ਕੌਰ ਦੇ ਨਾਲ-ਨਾਲ ਜਗਮੀਤ ਸਿੰਘ ਬਰਾੜ ਦਾ ਵੀ ਯੂਨਾਈਟਿਡ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਸੁਖਦੇਵ ਸਿੰਘ ਢੀਂਡਸਾ ਨਾਲ ਸੋਮਵਾਰ ਨੂੰ ਹੋਈ ਮੀਟਿੰਗ ਦੌਰਾਨ ਦੋਵੇਂ ਆਗੂ ਮੌਜੂਦ ਸਨ।

ਮੀਟਿੰਗ ਵਿੱਚ ਬੀਬੀ ਜਗੀਰ ਕੌਰ ਅਤੇ ਜਗਮੀਤ ਸਿੰਘ ਬਰਾੜ ਤੋਂ ਇਲਾਵਾ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ, ਜਸਟਿਸ (ਸੇਵਾਮੁਕਤ) ਨਿਰਮਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਆਦਿ ਹਾਜ਼ਰ ਸਨ। ਢੀਂਡਸਾ ਦੀ ਅਗਵਾਈ ਵਿੱਚ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਮੈਂਬਰ ਪੀਪੀਐਸਸੀ ਸੁਖਵੰਤ ਸਿੰਘ ਸਰਾ ਅਤੇ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਮਨਜੀਤ ਸਿੰਘ ਦਸੂਹਾ ਵੀ ਹਾਜ਼ਰ ਸਨ।

ਬੀਬੀ ਜਗੀਰ ਕੌਰ ਦੇ ਯੂਨਾਈਟਿਡ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿੱਚ ਅਸਿੱਧੇ ਤੌਰ ’ਤੇ ਸ਼੍ਰੋਮਣੀ ਕਮੇਟੀ ਵਿੱਚ ਪੈਰ ਜਮਾਉਣ ਦਾ ਅਹਿਮ ਮੌਕਾ ਮਿਲਣਾ ਯਕੀਨੀ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਨਾਈਟਿਡ ਅਕਾਲੀ ਦਲ ਨੇ ਭਾਜਪਾ ਦਾ ਸਮਰਥਨ ਕੀਤਾ ਸੀ ਅਤੇ ਇਸ ਪਾਰਟੀ ਨੇ ਭਵਿੱਖ ਵਿੱਚ ਵੀ ਭਾਜਪਾ ਨਾਲ ਜੁੜਨ ਦਾ ਐਲਾਨ ਕੀਤਾ ਹੈ।

error: Content is protected !!