ਮੁੱਖ ਮੰਤਰੀ ਵੱਲੋਂ ਦਿੱਤੀ ਸਸਪੈਂਡ ਕਰਨ ਦੀ ਧਮਕੀ ਤੋਂ ਬਾਅਦ ਕੰਮ ‘ਤੇ ਆ ਗਏ ਅਧਿਕਾਰੀ, ਕਹਿੰਦੇ- ਅਸੀਂ ਨਹੀਂ ਕਰਦੇ ਕੋਈ ਹੜਤਾਲ

ਮੁੱਖ ਮੰਤਰੀ ਵੱਲੋਂ ਦਿੱਤੀ ਸਸਪੈਂਡ ਕਰਨ ਦੀ ਧਮਕੀ ਤੋਂ ਬਾਅਦ ਕੰਮ ‘ਤੇ ਆ ਗਏ ਅਧਿਕਾਰੀ, ਕਹਿੰਦੇ- ਅਸੀਂ ਨਹੀਂ ਕਰਦੇ ਕੋਈ ਹੜਤਾਲ

ਲੁਧਿਆਣਾ (ਵੀਓਪੀ ਬਿਊਰੋ) ਵਿਜੀਲੈਂਸ ਨੇ ਲੁਧਿਆਣਾ ਵਿੱਚ ਆਰ.ਟੀ.ਏ ਵਜੋਂ ਤਾਇਨਾਤ ਨਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ, ਤਾਂ ਪੰਜਾਬ ਭਰ ‘ਚ ਅਧਿਕਾਰੀਆਂ ਨੇ ਦਫਤਰੀ ਕੰਮ ਬੰਦ ਕਰ ਕੇ ਹੜਤਾਲ ਕੀਤੀ ਹੋਈ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦਾ ਅਲਟੀਮੇਟਮ ਦਿੱਤਾ ਸੀ। ਹੁਣ ਅਧਿਕਾਰੀ ਆਪਣੀ ਹੜਤਾਲ ਖਤਮ ਕਰ ਕੇ ਵਾਪਸ ਕੰਮ ‘ਤੇ ਆ ਗਏ ਹਨ।

ਪੰਜਾਬ ਦੇ ਲੁਧਿਆਣਾ ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੀ ਵਿਜੀਲੈਂਸ ਵੱਲੋਂ ਕੀਤੀਆਂ ਗਈਆਂ ਗ੍ਰਿਫਤਾਰੀਆਂ ਤੋਂ ਬਾਅਦ ਸ਼ੁਰੂ ਹੋਈ ਪੰਜਾਬ ਦੇ ਪੀਸੀਐਸ ਅਫਸਰਾਂ ਦੀ ਹੜਤਾਲ ਦੁਪਹਿਰ 2 ਵਜੇ ਤੋਂ ਬਾਅਦ ਖਤਮ ਹੋ ਗਈ। ਸਾਰੇ ਜਲਦੀ ਹੀ ਡਿਊਟੀ ਜੁਆਇਨ ਕਰਨਗੇ। ਕੁਝ ਸਮਾਂ ਪਹਿਲਾਂ ਪੀਸੀਐਸ ਅਧਿਕਾਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਵਿਚਕਾਰ ਮੀਟਿੰਗ ਚੱਲ ਰਹੀ ਸੀ।

ਪੀਸੀਐਸਏ ਐਸੋਸੀਏਸ਼ਨ ਦੇ ਮੁਖੀ ਰਾਹਤ ਓਬਰਾਏ ਦਾ ਕਹਿਣਾ ਹੈ ਕਿ ਅਸੀਂ ਹੜਤਾਲ ’ਤੇ ਨਹੀਂ ਸੀ, ਸਿਰਫ਼ ਜਨਤਕ ਛੁੱਟੀ ’ਤੇ ਸੀ। ਕੁਝ ਪੁਰਾਣੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਨ। ਜਿਸ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਅੱਗੇ ਰੱਖਿਆ ਗਿਆ। ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਸਾਰੇ ਹੁਣ ਤੋਂ ਹੀ ਡਿਊਟੀ ਜੁਆਇਨ ਕਰ ਰਹੇ ਹਨ।

ਸੀਐਮ ਭਗਵੰਤ ਮਾਨ ਨੇ ਅੱਜ ਸਵੇਰੇ ਇੱਕ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਧਿਕਾਰੀ ਡਿਊਟੀ ਜੁਆਇਨ ਨਹੀਂ ਕਰ ਰਹੇ ਹਨ ਅਤੇ ਹੜਤਾਲ ’ਤੇ ਹਨ। ਉਹ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਰਕਾਰੀ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਨਾਰਾਜ਼ ਹਨ। ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾ ਰਹੀ ਹੈ।

error: Content is protected !!