ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਕੋਰ ਕਮੇਟੀ ਦਾ ਹੋਇਆ ਗਠਨ
ਨਵੀਂ ਦਿੱਲੀ 11 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਦਿੱਲੀ ਇਕਾਈ ਦੀ ਕਾਰਜਕਾਰਨੀ ਦਾ ਐਲਾਨ ਕੀਤਾ। ਜਿਸ ਵਿੱਚ ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਣਾ, ਭੁਪਿੰਦਰ ਸਿੰਘ ਆਨੰਦ ਵਰਗੇ ਪੁਰਾਣੇ ਅਕਾਲੀ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਬਾਕੀ ਟੀਮ ਦਾ ਐਲਾਨ ਆਣ ਵਾਲੇ ਅਗਲੇ ਦੋ ਹਫ਼ਤਿਆਂ ਵਿੱਚ ਕਰ ਦਿੱਤਾ ਜਾਵੇਗਾ।

ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਨੂੰ ਉਸੇ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ ਜਿਸ ‘ਤੇ ਇਹ ਪਹਿਲੇ ਸਮਿਆਂ ਵਿਚ ਪਹੁੰਚਦਾ ਸੀ। ਉਨ੍ਹਾਂ ਦਿੱਲੀ ਕਮੇਟੀ ਦੇ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤ ਟੀਮ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਨੂੰ ਸਰਕਾਰੀ ਅਕਾਲੀ ਦਲ ਤੋਂ ਆਜ਼ਾਦ ਕਰਾਵੇਗੀ।


