ਰਾਮ ਰਹੀਮ ਨੇ ਫਿਰ ਮੰਗੀ ਪੈਰੋਲ, ਹਰਿਆਣਾ ਸਰਕਾਰ ਨੂੰ ਅਰਜ਼ੀ ਲਿਖ ਕੇ ਕਿਹਾ- ਬਾਹਰ ਭੇਜਿਆ ਯਾਰ ਥੋੜਾ ਜਿਹਾ ਕੰਮ ਰਹਿ ਗਿਆ ਆ…

ਰਾਮ ਰਹੀਮ ਨੇ ਫਿਰ ਮੰਗੀ ਪੈਰੋਲ, ਹਰਿਆਣਾ ਸਰਕਾਰ ਨੂੰ ਅਰਜ਼ੀ ਲਿਖ ਕੇ ਕਿਹਾ- ਬਾਹਰ ਭੇਜਿਆ ਯਾਰ ਥੋੜਾ ਜਿਹਾ ਕੰਮ ਰਹਿ ਗਿਆ ਆ…

 

ਚੰਡੀਗੜ੍ਹ (ਵੀਓਪੀ ਬਿਊਰੋ) ਕੁਝ ਸਮਾਂ ਪਹਿਲਾਂ ਹੀ 40 ਦਿਨ ਦੀ ਪੈਰੋਲ ਉਪਰ ਜੇਲ੍ਹ ਤੋਂ ਬਾਹਰ ਰਹਿ ਕੇ ਗਏ ਡੇਰਾ ਸਿਰਸਾ ਮੁਖੀ ਨੇ ਹੁਣ ਫਿਰ ਤੋਂ ਹਰਿਆਣਾ ਸਰਕਾਰ ਨੂੰ ਅਰਜ਼ੀ ਲਿਖ ਕੇ ਪੈਰੋਲ ਮੰਗੀ ਹੈੈ। ਇਸ ਦੌਰਾਨ ਹੀ ਵਿਰੋਧੀਆਂ ਨੇ ਇਸ ਗੱਲ ਦਾ ਫਿਰ ਤੋਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਜੇਕਰ ਇਸ ਵਾਰ ਵੀ ਡੇਰਾ ਮੁਖੀ ਨੂੰ ਪੈਰੋਲ ਮਿਲ ਜਾਂਦੀ ਹੈ ਤਾਂ ਇਸ ਗੱਲ ਦਾ ਵਿਰੋਧ ਹੋਣਾ ਮੰਨਿਆ ਜਾ ਰਿਹਾ ਹੈ।

ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੁਝ ਮਹੀਨੇ ਪਹਿਲਾਂ ਰਾਮ ਰਹੀਮ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।

ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਮਹਾਂਪੁਰਸ਼ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ। ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿੱਚ ਰਾਮ ਰਹੀਮ ਵੀ ਹਿੱਸਾ ਲੈਣਾ ਚਾਹੁੰਦਾ ਹੈ।

25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਲਈ ਅਰਜ਼ੀ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਦੇ ਨਜ਼ਰੀਏ ਤੋਂ ਵਿਚਾਰ ਕਰ ਰਿਹਾ ਹੈ, ਕਿਉਂਕਿ ਇਹ ਸਰਕਾਰ ਲਈ ਵੱਡਾ ਖਤਰਾ ਵੀ ਸਾਬਤ ਹੋ ਸਕਦਾ ਹੈ। ਇਸ ਲਈ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਆਰਡਰ ਦੀ ਫਾਈਲ ਸਿਰਸਾ ਦੇ ਡੀਸੀ ਕੋਲ ਵੀ ਪਹੁੰਚ ਗਈ ਹੈ, ਜਿਸ ਦੀ ਸਮੀਖਿਆ ਹੋਣੀ ਬਾਕੀ ਹੈ।

error: Content is protected !!