BIG BREAKING NEWS; ਜ਼ੀਰਾ ਦੀ ਸ਼ਰਾਬ ਫੈਕਟਰੀ ਬਾਰੇ ਮੁੱਖ ਮੰਤਰੀ ਮਾਨ ਨੇ ਕਰ’ਤਾ ਵੱਡਾ ਐਲਾਨ, ਪ੍ਰਦਰਸ਼ਨਕਾਰੀਆਂ ਦੇ ਸੰਘਰਸ਼ ਅੱਗੇ ਟੇਕੇ ਗੋਡੇ

BIG BREAKING NEWS; ਜ਼ੀਰਾ ਦੀ ਸ਼ਰਾਬ ਫੈਕਟਰੀ ਬਾਰੇ ਮੁੱਖ ਮੰਤਰੀ ਮਾਨ ਨੇ ਕਰ’ਤਾ ਵੱਡਾ ਐਲਾਨ, ਪ੍ਰਦਰਸ਼ਨਕਾਰੀਆਂ ਦੇ ਸੰਘਰਸ਼ ਅੱਗੇ ਟੇਕੇ ਗੋਡੇ

ਚੰਡੀਗ਼ੜ੍ਹ (ਵੀਓਪੀ ਬਿਊਰੋ) ਕਾਫੀ ਸਮੇਂ ਤੋਂ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਇਲਾਕਾ ਵਾਸੀਆਂ ਤੇ ਕਿਸਾਨਾਂ ਦੀ ਤਪੱਸਿਆ ਨੂੰ ਫਲ ਮਿਲ ਗਿਆ ਹੈ। ਇਸ ਸਬੰਧੀ ਹੁਣ ਪ੍ਰਦਰਸ਼ਨਕਾਰੀਆਂ ਦੇ ਸੰਘਰਸ਼ ਅੱਗੇ ਗੋਡੇ ਟੇਕਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਗਲੇ ਦੀ ਹੱਡੀ ਬਣੀ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ’ਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ।

ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

error: Content is protected !!