ਮੁੱਖ ਮੰਤਰੀ ਮਾਨ ਨੇ ਬਠਿੰਡਾ ‘ਚ ਲਹਿਰਾਇਆ ਤਿਰੰਗਾ, ਪੰਨੂ ਮਾਰ ਦਾ ਰਹਿ ਗਿਆ ਗਿੱਦੜ ਭਬਕੀਆਂ 

ਮੁੱਖ ਮੰਤਰੀ ਮਾਨ ਨੇ ਬਠਿੰਡਾ ‘ਚ ਲਹਿਰਾਇਆ ਤਿਰੰਗਾ, ਪੰਨੂ ਮਾਰ ਦਾ ਰਹਿ ਗਿਆ ਗਿੱਦੜ ਭਬਕੀਆਂ

ਬਠਿੰਡਾ (ਵੀਓਪੀ ਬਿਊਰੋ) ਅੱਜ 26 ਜਨਵਰੀ ਦੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਤਿਰੰਗਾ ਲਹਿਰਾਇਆ ਅਤੇ ਪੰਜਾਬੀਆਂ ਦੇ ਨਾਮ ਸੰਦੇਸ ਵੀ ਪੜ੍ਹਿਆ। ਇਸ ਤੋਂ ਪਹਿਲਾਂ ਅੱਤਵਾਦੀ ਗੁਰਪਤਵੰਤ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀ ਗਿੱਦੜ ਭਬਕੀਆਂ ਦਿੱਤੀਆਂ ਸਨ ਜੋ ਕਿ ਬੇਅਸਰ ਰਹੀਆਂ ਅਤੇ ਮਾਹੌਲ ਸ਼ਾਂਤੀਪੂਰਨ ਰਿਹਾ। ਸੀਐੱਮ ਮਾਨ ਨੇ ਦਿੱਲੀ ਵਿੱਚ ਪੰਜਾਬ ਦੀ ਝਾਂਕੀ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ।

ਇਹ ਵੀ ਕਿਹਾ ਕਿ ਜੇਕਰ ਮੈਂ ਆਪਣੇ ਕਿਸੇ ਰਿਸ਼ਤੇਦਾਰ ਨੂੰ ਰੇਤ ਦੀ ਖਾਨ ਦਿੱਤੀ ਤਾਂ ਇਹ ਮੰਨਿਆ ਜਾਵੇਗਾ ਕਿ ਮੈਂ ਆਪਣੇ ਮੌਤ ਦੇ ਵਾਰੰਟ ‘ਤੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ ਅਧਿਕਾਰੀ ਜਾਂ ਆਗੂ ਹਨ ਤਾਂ ਸ਼ਹੀਦਾਂ ਦੀ ਬਦੌਲਤ ਹੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ ‘ਤੇ ਪੰਜਾਬੀ ਪਹਿਲੇ ਮੋਰਚੇ ‘ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਅਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ। ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅੱਗੇ ਆਇਆ। ਆਜ਼ਾਦੀ ਸੰਗਰਾਮ ਦੌਰਾਨ ਬਹੁਤ ਸਾਰੇ ਪੰਜਾਬੀਆਂ ਨੇ ਦੇਸ਼ ਲਈ ਆਪਣੀ ਜਵਾਨੀ ਕੁਰਬਾਨ ਕੀਤੀ। ਉਨ੍ਹਾਂ ਭਗਤ ਸਿੰਘ ਦੀ ਕੁਰਬਾਨੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਮਨੁੱਖ ਆਪਣੇ ਵਰ੍ਹਿਆਂ ਨਾਲ ਨਹੀਂ ਸਗੋਂ ਮਹਾਨ ਵਿਚਾਰਾਂ ਕਰਕੇ ਮਹਾਨ ਬਣ ਜਾਂਦਾ ਹੈ।

error: Content is protected !!