Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
January
27
ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਸਤੀਫਾ ਦੇਣ ਨਾਲ ‘ਆਪ’ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ: ਭਾਜਪਾ
Latest News
National
Punjab
ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਸਤੀਫਾ ਦੇਣ ਨਾਲ ‘ਆਪ’ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ: ਭਾਜਪਾ
January 27, 2023
editor
ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਅਸਤੀਫਾ ਦੇਣ ਨਾਲ ‘ਆਪ’ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ: ਭਾਜਪਾ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੰਵਰ ਵਿਜੇ ਪ੍ਰਤਾਪ ਸਿੰਘ ਦੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਨੇ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਪੰਜਬੀਅਤ ਵਿਰੋਧੀ ਅਤੇ ਬੇਅਦਬੀ ਮਾਮਲੇ ‘ਚ ਸਰਕਾਰ ਵਲੋਂ ਦਿੱਤੇ ਭਰੋਸੇ ਦਾ ਅਸਲੀ ਚਿਹਰਾ ਇੱਕ ਵਾਰ ਫਿਰ ਸਬ ਦੇ ਸਾਹਮਣੇ ਆ ਗਿਆ ਹੈ। ਕੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਨੂੰ ਹੱਲ ਕਰਨ ਲਈ ਪਿਛਲੀ ਸਰਕਾਰ ‘ਚ ਕੰਮ ਕਰਦੇ ਰਹੇ ਸਨ। ਅਸ਼ਵਨੀ ਸ਼ਰਮਾ ਨੇ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿਉਂਕਿ ਆਮ ਆਦਮੀ ਪਾਰਟੀ ਬੇਅਦਬੀ ਦੇ ਜਜ਼ਬਾਤੀ ’ਤੇ ਸੰਵੇਦਨਸ਼ੀਲ ਮੁੱਦੇ ਦੇ ਆਧਾਰ ’ਤੇ ਜਨਤਾ ਦੀਆਂ ਭਾਵਨਾਵਾਂ ਨਾਲ ਖੇਡ ਕੇ ਸੱਤਾ ਵਿੱਚ ਆਈ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਵਾਰ-ਵਾਰ ਆਨ ਰਿਕਾਰਡ ਵਾਅਦਾ ਕੀਤਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ਼ ਕੀਤਾ ਜਾਵੇਗਾ। ਉਂਜ ਅੱਜ ਸਥਿਤੀ ਇਹ ਹੈ ਕਿ ‘ਆਪ’ ਸਰਕਾਰ ਵੱਲੋਂ ਆਪਣੀ ਹੀ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿੱਚੋਂ ਆਪਣੇ ਹੀ ਵਿਧਾਇਕ ਦੇ ਅਸਤੀਫ਼ੇ ਕਾਰਨ ਭਗਵੰਤ ਮਾਨ ਸਰਕਾਰ ਦੀ ਮਂਸ਼ਾ ਜੱਗ ਜਾਹਰ ਹੋ ਗਈ ਹੈ। ਭਾਜਪਾ ਹਮੇਸ਼ਾ ਕਹਿੰਦੀ ਰਹੀ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਸਿਆਸੀ ਲਾਹੇ ਅਤੇ ਝੂਠੇ ਪ੍ਰਚਾਰ ਨਾਲ ਚੋਣਾਂ ਜਿੱਤਣ ਲਈ ਕਿਸੇ ਵੀ ਹੇਠਲੇ ਪੱਧਰ ਤੱਕ ਜਾ ਸਕਦੇ ਹਨ। ਬਦਕਿਸਮਤੀ ਨਾਲ ‘ਆਪ’ ਸੁਪਰੀਮੋ ਅਤੇ ਉਸਦੀ ਪਾਰਟੀ ਵੀ ਧਰਮ ਦੀ ਰਾਜਨੀਤੀ ਕਰਦੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਇਨਸਾਫ਼ ਲਈ ਪੰਜਾਬ ਵਾਸੀ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਹਨ, ਕਿਉਂਕਿ ਨਾ ਸਿਰਫ਼ ਸਿੱਖ ਬਲਕਿ ਸੂਬੇ ਦਾ ਹਰ ਪੰਜਾਬੀ ਚਾਹੁੰਦਾ ਹੈ ਕਿ ਇਸ ਘਿਨੌਣੀ ਬੇਅਦਬੀ ਸਾਜਿਸ਼ ਦੇ ਦੋਸ਼ੀਆਂ ਨੂੰ ਲੱਭ ਕੇ ਸਜ਼ਾਵਾਂ ਦਿੱਤੀਆਂ ਜਾਣ। ਕੰਵਰ ਵਿਜੇ ਪ੍ਰਤਾਪ ਸਿੰਘ ਪਿਛਲੀ ਸਰਕਾਰ ਵਿੱਚ ਵੀ ਜਾਂਚ ਦਾ ਹਿੱਸਾ ਸਨ ਅਤੇ ਉਹ ਜਾਣਦੇ ਹਨ ਕਿ ਕੀ ਹੋਇਆ ਸੀ ਅਤੇ ਹੁਣ ਜਦੋਂ ਉਹ ਸੂਬਾ ਸਰਕਾਰ ਵਿੱਚ ਹਨ ਤਾਂ ਸ਼ਾਇਦ ਉਨ੍ਹਾਂ ਨੂੰ ਲੱਗਦਾ ਹੈ ਕਿ ਇਨਸਾਫ਼ ਨਹੀਂ ਹੋ ਰਿਹਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਝੂਠ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਇੱਕ ਵਿਧਾਇਕ ਜੋ ਕਿ ਇੱਕ ਸੀਨੀਅਰ ਸਾਬਕਾ ਪੁਲਿਸ ਅਧਿਕਾਰੀ ਹੈ, ਨੇ ਅਸਤੀਫਾ ਕਿਉਂ ਦਿੱਤਾ?
Post navigation
ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ ਅਤੇ ਭਾਵਨਾਤਮਿਕ ਫ਼ਿਲਮ ‘ਕਲੀ ਜੋਟਾ’
ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us