ਲੇਡੀ ਕਾਂਸਟੇਬਲ ਦਾ ਕਤਲ ਕਰ ਕੇ ਪੁਲਿਸ ਜਵਾਨ ਨੇ ਕੀਤੀ ਖੁਦਕੁਸ਼ੀ, ਪਿਓ ਨੇ ਕਿਹਾ ਜੇ ਦੋਸਤ ਦੱਸ ਦਿੰਦੇ ਤਾਂ ਬਚਾਅ ਹੋ ਜਾਂਦਾ

ਲੇਡੀ ਕਾਂਸਟੇਬਲ ਦਾ ਕਤਲ ਕਰ ਕੇ ਪੁਲਿਸ ਜਵਾਨ ਨੇ ਕੀਤੀ ਖੁਦਕੁਸ਼ੀ, ਪਿਓ ਨੇ ਕਿਹਾ ਜੇ ਦੋਸਤ ਦੱਸ ਦਿੰਦੇ ਤਾਂ ਬਚਾਅ ਹੋ ਜਾਂਦਾ

 

ਫਿਰੋਜ਼ਪੁਰ (ਵੀਓਪੀ ਬਿਊਰੋ) ਸਥਾਨਕ ਜਿਲ੍ਹੇ ਵਿੱਚ ਇਕ ਪੁਲਿਸ ਮੁਲਾਜ਼ਮ ਨੇ ਇਕ ਮਹਿਲਾ ਕਾਂਸਟੇਬਲ ਦਾ ਕਤਲ ਕਰ ਕੇ ਖੁਦ ਵੀ ਖੁਦਕੁਸ਼ੀ ਕਰ ਲਈ। ਪੂਰਾ ਮਾਮਲਾ ਕੀ ਹੈ, ਇਹ ਤਾਂ ਅਜੇ ਪਤਾ ਨਹੀਂ ਲੱਗਾ ਪਰ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟ ਇਹ ਮਾਮਲਾ ਫ਼ਿਰੋਜ਼ਪੁਰ ਛਾਉਣੀ ਦਾ ਹੈ।


ਲੇਡੀ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਫਿਰੋਜ਼ਪੁਰ ਕੈਂਟ ਥਾਣੇ ਵਿੱਚ ਤਾਇਨਾਤ ਸੀ। ਜਦੋਂਕਿ ਗੋਲੀ ਮਾਰਨ ਵਾਲਾ ਕਾਂਸਟੇਬਲ ਗੁਰਸੇਵਕ ਸਿੰਘ ਫਿਰੋਜ਼ਪੁਰ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਐਤਵਾਰ ਰਾਤ ਅਮਨਦੀਪ ਕੌਰ ਥਾਣੇ ਤੋਂ ਡਿਊਟੀ ਖਤਮ ਕਰਕੇ ਐਕਟਿਵਾ ‘ਤੇ ਘਰ ਪਰਤ ਰਹੀ ਸੀ। ਜਦੋਂ ਉਹ ਬਾਬਾ ਸ਼ੇਰ ਸ਼ਾਹ ਵਲੀ ਪੀਰ ਦੇ ਕੋਲ ਪਹੁੰਚੀ ਤਾਂ ਗੁਰਸੇਵਕ ਕਾਰ ਵਿੱਚ ਆ ਗਿਆ। ਉਸ ਨੇ ਅਮਨਦੀਪ ਦੀ ਐਕਟਿਵਾ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ। ਫਿਰ ਉਸ ਨੇ ਕਾਰ ਤੋਂ ਹੇਠਾਂ ਉਤਰ ਕੇ ਅਮਨਦੀਪ ‘ਤੇ ਪੰਜ ਗੋਲੀਆਂ ਮਾਰ ਦਿੱਤੀਆਂ। ਜਿਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਅਮਨਦੀਪ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਮਨਦੀਪ ਨੂੰ ਗੋਲੀ ਮਾਰਨ ਤੋਂ ਬਾਅਦ ਗੁਰਸੇਵਕ ਕਾਰ ਵਿੱਚ ਤਲਵੰਡੀ ਚੌਕ ਪਹੁੰਚਿਆ। ਉਥੇ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਗੁਰਸੇਵਕ ਦੇ ਪਿਤਾ ਸੁੱਚਾ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 2011 ਵਿੱਚ ਪੰਜਾਬ ਪੁਲੀਸ ਵਿੱਚ ਭਰਤੀ ਹੋਇਆ ਸੀ। ਉਹ ਪਿੰਡ ਨਿਰੰਕੇ, ਸਿਆਲ ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ। ਪਿਤਾ ਸੁੱਚਾ ਸਿੰਘ ਨੇ ਦੱਸਿਆ ਕਿ ਗੁਰਸੇਵਕ ਦੇ ਕੁਝ ਦੋਸਤ ਉਨ੍ਹਾਂ ਨਾਲ ਰਹਿੰਦੇ ਹਨ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਪਤਾ ਨਹੀਂ ਉਹ ਨੌਜਵਾਨ ਉਸ ਦੇ ਨਾਲ ਸਨ ਜਾਂ ਨਹੀਂ। ਜੇਕਰ ਦੋਸਤਾਂ ਨੂੰ ਪਤਾ ਹੁੰਦਾ ਕਿ ਗੁਰਸੇਵਕ ਦਾ ਕਿਸੇ ਕੁੜੀ ਨਾਲ ਰਿਸ਼ਤਾ ਹੈ ਤਾਂ ਉਹ ਸਾਨੂੰ ਬੇਟੇ ਨੂੰ ਸੰਭਾਲਣ ਲਈ ਕਹਿ ਸਕਦੇ ਸਨ। ਪਰ ਅੱਜ ਉਸ ਦਾ ਪੁੱਤਰ ਉਸ ਤੋਂ ਦੂਰ ਚਲਾ ਗਿਆ। ਦੂਜੇ ਪਾਸੇ ਗੋਲੀ ਦਾ ਸ਼ਿਕਾਰ ਹੋਈ ਮਹਿਲਾ ਮੁਲਾਜ਼ਮ ਦਾ ਪਰਿਵਾਰ ਵੀ ਰੋ ਰਿਹਾ ਹੈ।

error: Content is protected !!