ਕੇਜਰੀਵਾਲ ਨੂੰ ਬਠਿੰਡਾ ਦੀ ਅਦਾਲਤ ਨੇ ਦਿੱਤੀ ਰਾਹਤ, ਇਸ ਆਗੂ ਨੇ ਦਰਜ ਕਰਵਾਇਆ ਸੀ ਮਾਣਹਾਨੀ ਦਾ ਕੇਸ

ਕੇਜਰੀਵਾਲ ਨੂੰ ਬਠਿੰਡਾ ਦੀ ਅਦਾਲਤ ਨੇ ਦਿੱਤੀ ਰਾਹਤ, ਇਸ ਆਗੂ ਨੇ ਦਰਜ ਕਰਵਾਇਆ ਸੀ ਮਾਣਹਾਨੀ ਦਾ ਕੇਸ

ਬਠਿੰਡਾ (ਵੀਓਪੀ ਬਿਊਰੋ) 2021 ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿਚ ਵਪਾਰੀਆਂ ਦੇ ਨਾਲ ਇਕ ਮੀਟਿੰਗ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤੀ ਸੀ ਅਤੇ ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਸੀ ਕਿ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ ਅਤੇ ਉਨ੍ਹਾਂ ਕਿਹਾ ਸੀ ਕਿ ਉਹ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਦਰਅਸਲ ਜੋਜੋ ਦੇ ਨਾਮ ਨਾਲ ਮਸ਼ਹੂਰ ਹਨ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਤਤਕਾਲੀ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ।

ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।

ਜੈਜੀਤ ਸਿੰਘ ਜੌਹਲ ਨੇ ਉਸ ਸਮੇਂ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਿਆਸੀ ਅਕਸ ਖਰਾਬ ਕਰਨ ਲਈ ਬੇਤੁਕੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦੇ ਆਦੀ ਹਨ। ਕੇਜਰੀਵਾਲ ਨੇ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਰੁਣ ਜੇਤਲੀ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ‘ਤੇ ਵੀ ਅਜਿਹੇ ਹੀ ਦੋਸ਼ ਲਾਏ ਸਨ।

error: Content is protected !!