ਬਟਾਲਾ ‘ਚ ਗੋਲੀਆਂ ਮਾਰ ਕੇ ਸਾਬਕਾ ਸਰਪੰਚ ਦਾ ਕਰ’ਤਾ ਕਤਲ, 2 ਜਣੇ ਹੋਏ ਗੰਭੀਰ ਜ਼ਖਮੀ

ਬਟਾਲਾ ‘ਚ ਗੋਲੀਆਂ ਮਾਰ ਕੇ ਸਾਬਕਾ ਸਰਪੰਚ ਦਾ ਕਰ’ਤਾ ਕਤਲ, 2 ਜਣੇ ਹੋਏ ਗੰਭੀਰ ਜ਼ਖਮੀ

 

ਗੁਰਦਾਸਪੁਰ (ਵੀਓਪੀ ਬਿਊਰੋ) ਗੁਰਦਾਸਪੁਰ ਦੇ ਬਟਾਲਾ ‘ਚ ਸਾਬਕਾ ਸਰਪੰਚ ਦੀ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ‘ਚ ਦੋ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਥਾਨਕ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ 65 ਸਾਲਾ ਸਰਵਣ ਸਿੰਘ ਵਜੋਂ ਹੋਈ ਹੈ।

ਬਟਾਲਾ ਦੇ ਐਸਐਸਪੀ ਨੇ ਦੱਸਿਆ ਕਿ ਮਾਮਲੇ ਵਿੱਚ ਕੁੱਲ 7 ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 3 ਮੁਲਜ਼ਮ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦਕਿ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਸਮੇਤ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।

ਸ਼ਿਕਾਇਤਕਰਤਾ ਜਤਿੰਦਰ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਕਿਸ ਕਾਰਨਾਂ ਕਰਕੇ ਉਸ ਦੇ ਪਿਤਾ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਹਮਲਾਵਰ ਪਹਿਲਾਂ ਦੋ ਕਤਲ ਕੇਸਾਂ ਵਿੱਚ ਬਰੀ ਹੋ ਚੁੱਕੇ ਹਨ। ਜਦਕਿ ਉਸਦੇ ਖਿਲਾਫ ਹੋਰ ਮਾਮਲੇ ਵੀ ਚੱਲ ਰਹੇ ਹਨ।

error: Content is protected !!