ਰੰਜ਼ਿਸ਼ਨ ਤਿੰਨ ਭਰਾਵਾਂ ਨੇ ਘਰ ‘ਚ ਇਕੱਲੀ ਦੇਖ ਕੇ ਔਰਤ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਰੌਲਾ ਪਾਇਆ ਤਾਂ ਕੀਤੀ ਕੁੱਟਮਾਰ

ਰੰਜ਼ਿਸ਼ਨ ਤਿੰਨ ਭਰਾਵਾਂ ਨੇ ਘਰ ‘ਚ ਇਕੱਲੀ ਦੇਖ ਕੇ ਔਰਤ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਰੌਲਾ ਪਾਇਆ ਤਾਂ ਕੀਤੀ ਕੁੱਟਮਾਰ

ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਸਿਟੀ ਵਿੱਚ ਹਰ ਆਏ ਦਿਨ ਅਪਰਾਧ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਇਸ ਵਾਰ ਵੀ ਇਕ ਅਪਰਾਧਿਕ ਘਟਨਾ ਨੇ ਸਾਰਿਆਂ ਨੂੰ ਝਿੰਜੋੜ ਕੇ ਰੱਖ ਦਿੱਤਾ। ਇਸ ਘਟਨਾ ‘ਚ ਤਿੰਨ ਭਰਾਵਾਂ ਨੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਦੇ ਹੋਏ ਉਸ ਦੀ ਕੁੱਟਮਾਰ ਕੀਤੀ ਤੇ ਕੱਪੜੇ ਵੀ ਪਾੜ ਦਿੱਤੇ।

ਇਸ ਦੌਰਾਨ ਜਦ ਔਰਤ ਵੱਲੋਂ ਰੋਲਾ ਪਾਉਣ ‘ਤੇ ਇਲਾਕੇ ਦੇ ਲੋਕ ਇਕੱਠੇ ਹੋਏ ਤਾਂ ਦੋਸ਼ੀ ਫ਼ਰਾਰ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਟਿੱਬਾ ਦੀ ਪੁਲਿਸ ਨੇ ਪੀੜਤਾ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਅਮਨਦੀਪ ਮਾਹੀ, ਜਗਜੀਤ ਮਾਹੀ ਅਤੇ ਇੰਦਰਜੀਤ ਮਾਹੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਹੱਲਾ ਆਨੰਦਪੁਰ ਦੀ ਰਹਿਣ ਵਾਲੀ ਪੀੜਤਾ ਨੇ ਦੱਸਿਆ ਕਿ ਉਸ ਦੀ ਮੁਲਜ਼ਮਾਂ ਨਾਲ ਦੁਸ਼ਮਣੀ ਹੈ।

5 ਫਰਵਰੀ ਦੀ ਸ਼ਾਮ ਨੂੰ ਉਹ ਆਪਣੀ ਮਾਂ ਅਤੇ ਭੈਣ ਨਾਲ ਘਰ ‘ਚ ਸੀ ਤਾਂ ਦੋਸ਼ੀ ਘਰ ਦੇ ਬਾਹਰ ਆਇਆ ਅਤੇ ਉਸ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਪੀੜਤਾ ਨੇ ਦੱਸਿਆ ਕਿ ਜਦੋਂ ਉਸ ਨੇ ਘਰ ਦਾ ਮੇਨ ਗੇਟ ਖੋਲ੍ਹ ਕੇ ਮੁਲਜ਼ਮਾਂ ਦਾ ਵਿਰੋਧ ਕਰਨਾ ਚਾਹਿਆ ਤਾਂ ਉਹ ਆਪ ਹੀ ਘਰ ਅੰਦਰ ਦਾਖ਼ਲ ਹੋ ਗਏ ਅਤੇ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨਾਲ ਛੇੜਛਾੜ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਭੱਜ ਗਏ।

error: Content is protected !!