ਸੁਖਬੀਰ ਬਾਦਲ ਦੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਅੱਜ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕੀਤੀ ਇਹ ਮੰਗ

ਸੁਖਬੀਰ ਬਾਦਲ ਦੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਅੱਜ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕੀਤੀ ਇਹ ਮੰਗ

ਚੰਡੀਗੜ੍ਹ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਸਾਲ 2021 ਵਿੱਚ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਹਾਈ ਕੋਰਟ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਵਿਰੁੱਧ ਜੁਲਾਈ 2021 ਵਿੱਚ ਅੰਮ੍ਰਿਤਸਰ ਵਿੱਚ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਹਾਈਕੋਰਟ ਨੇ ਸੁਖਬੀਰ ਬਾਦਲ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮਾਮਲੇ ਦੀ ਸੁਣਵਾਈ 15 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਨੋਟਿਸ ਦਾ ਜਵਾਬ ਦੇਣ ਅਤੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕਰਨ ਲਈ ਹਾਈ ਕੋਰਟ ਤੋਂ ਕੁਝ ਸਮਾਂ ਮੰਗਿਆ ਸੀ। ਸਰਕਾਰ ਨੂੰ ਸਮਾਂ ਦਿੰਦੇ ਹੋਏ ਹਾਈਕੋਰਟ ਨੇ ਸੁਣਵਾਈ 1 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

error: Content is protected !!