ਪੰਜਾਬ ‘ਚ ਤਿੰਨ ਟੋਲ ਪਲਾਜ਼ੇ ਬੰਦ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਨੂੰ ਕਿਹਾ ਲੋਟੂ

ਪੰਜਾਬ ‘ਚ ਤਿੰਨ ਟੋਲ ਪਲਾਜ਼ੇ ਬੰਦ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਨੂੰ ਕਿਹਾ ਲੋਟੂ

 

ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਟੋਲ ਕੰਪਨੀਆਂ ਨਾਲ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰਾਂ ਦੀ ਮਿਲੀਭੁਗਤ ਦਾ ਪਰਦਾਫਾਸ਼ ਕੀਤਾ ਹੈ। ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਅਤੇ ਮਾਨਗੜ੍ਹ (ਹੁਸ਼ਿਆਰਪੁਰ) ਟੋਲ ਪਲਾਜ਼ਿਆਂ ਨੂੰ ਬੰਦ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਰੋਜ਼ਾਨਾ 10.52 ਲੱਖ ਰੁਪਏ ਦੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਅਨੁਸਾਰ ਇਹ ਟੋਲ 10 ਸਾਲ ਪਹਿਲਾਂ ਬੰਦ ਹੋ ਜਾਣੇ ਚਾਹੀਦੇ ਸਨ ਪਰ ਉਸ ਵੇਲੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ‘ਤੇ ਮਿਹਰਬਾਨ ਹੋ ਕੇ ਇਸ ਦੇ ਉਲਟ ਕੰਪਨੀ ਦਾ ਖਜ਼ਾਨਾ ਭਰਨ ‘ਚ ਮਦਦ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਾਡੇ ਸਿਆਸਤਦਾਨਾਂ ਨੇ ਆਪਣੇ ਹੀ ਲੋਕਾਂ ਪ੍ਰਤੀ ਵਫ਼ਾਦਾਰੀ ਨਹੀਂ ਦਿਖਾਈ। ਪਿਛਲੇ ਸਮੇਂ ਵਿੱਚ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਆਪਣੇ ਲੋਕਾਂ ਦੀ ਭਲਾਈ ਬਾਰੇ ਸੋਚਣ ਦੀ ਬਜਾਏ ਸਰਕਾਰੀ ਖਜ਼ਾਨੇ ਨੂੰ ਦੋਵੇਂ ਹੱਥੀਂ ਲੁੱਟਿਆ। ਇਸ ਦੀ ਪ੍ਰਤੱਖ ਉਦਾਹਰਣ ਇਸ ਪ੍ਰੋਜੈਕਟ ਤੋਂ ਮਿਲਦੀ ਹੈ ਕਿ ਕਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੋ ਕਿ ਸਮਝੌਤੇ ‘ਤੇ ਹਸਤਾਖਰ ਕਰਨ ਸਮੇਂ ਕਾਂਗਰਸ ਸਰਕਾਰ ‘ਚ ਲੋਕ ਨਿਰਮਾਣ ਮੰਤਰੀ ਸਨ ਅਤੇ ਪਰਮਿੰਦਰ ਸਿੰਘ ਢੀਂਡਸਾ, ਲੋਕ ਨਿਰਮਾਣ ਮੰਤਰੀ ਸਨ। ਅਕਾਲੀ ਸਰਕਾਰ ਨੇ ਗੁਪਤ ਤਰੀਕੇ ਨਾਲ ਕੰਪਨੀ ਨਾਲ ਮਿਲੀਭੁਗਤ ਕਰਕੇ ਲੋਕਾਂ ਦੀਆਂ ਜੇਬਾਂ ‘ਤੇ ਡਾਕਾ ਮਾਰਿਆ। ਇਨ੍ਹਾਂ ਆਗੂਆਂ ਨੂੰ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਕਿਉਂ ਧੋਖਾ ਕੀਤਾ ਹੈ।

error: Content is protected !!