ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਫਤਰ ਤੋਂ ਕੁਝ ਦੂਰ ਹੀ ਬੈਂਕ ‘ਚੋਂ 20 ਲੱਖ ਰੁਪਏ ਲੁੱਟ ਕੇ ਲੈ ਗਏ ਲੁਟੇਰੇ

ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਫਤਰ ਤੋਂ ਕੁਝ ਦੂਰ ਹੀ ਬੈਂਕ ‘ਚੋਂ 20 ਲੱਖ ਰੁਪਏ ਲੁੱਟ ਕੇ ਲੈ ਗਏ ਲੁਟੇਰੇ

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਵਿੱਚ ਇਸ ਸਮੇਂ ਹਰ ਪਾਸੇ ਅਪਰਾਧ ਦਾ ਬੋਲਬਾਲਾ ਹੈ। ਆਮ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ। ਆਮ ਲੋਕ ਤਾਂ ਘਰਾਂ ਵਿੱਚੋਂ ਨਿਕਲਣ ਵੀ ਮੁਸ਼ਕਲ ਹੈ ਅਤੇ ਸਰਕਾਰ ਤੇ ਪੁਲਿਸ ਸਿਰਫ ਦਿਲਾਸੇ ਹੀ ਦੇ ਰਹੀ ਹੈ। ਹੁਣ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਅੰਦਰੋਂ 20 ਲੱਖ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਬੈਂਕ ਤੋਂ ਡਿਪਟੀ ਪੁਲਿਸ ਕਮਿਸ਼ਨਰ ਦਾ ਦਫ਼ਤਰ 100 ਮੀਟਰ ਦੀ ਦੂਰੀ ‘ਤੇ ਹੈ ਅਤੇ ਡੀਸੀ ਅਤੇ ਪੁਲਿਸ ਕਮਿਸ਼ਨਰ ਦਾ ਦਫ਼ਤਰ 500 ਮੀਟਰ ਦੀ ਦੂਰੀ ‘ਤੇ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

error: Content is protected !!