ਨਸ਼ਾ ਤਸਕਰਾਂ ਨੂੰ ਭਾਜੜ ਪਾਉਣ ਗਈ ਪੰਜਾਬ ਪੁਲਿਸ ਨੂੰ ਹੀ ਪੈ ਗਈਆਂ ਭਾਜੜਾਂ, ਅਗਲਿਆਂ ਨੇ ਵਰ੍ਹਾਏ ਪੱਥਰ

ਨਸ਼ਾ ਤਸਕਰਾਂ ਨੂੰ ਭਾਜੜ ਪਾਉਣ ਗਈ ਪੰਜਾਬ ਪੁਲਿਸ ਨੂੰ ਹੀ ਪੈ ਗਈਆਂ ਭਾਜੜਾਂ, ਅਗਲਿਆਂ ਨੇ ਵਰ੍ਹਾਏ ਪੱਥਰ

 

ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਵਿੱਚ ਨਸ਼ੇ ਦਾ ਜਾਲ ਤਾਂ ਇਸ ਕਦਰ ਵੱਧ ਗਿਆ ਹੈ ਕਿ ਨਸ਼ਾ ਤਸਕਰ ਹੁਣ ਬੇਖੌਫ ਹੋ ਕੇ ਆਪਣਾ ਕੰਮ ਕਰ ਰਹੇ ਹਨ ਅਤੇ ਉਹ ਪੰਜਾਬ ਪੁਲਿਸ ਦਾ ਡਰ ਨਹੀਂ ਮੰਨ ਰਹੇ। ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਲੁਧਿਆਣਾ ਤੋਂ ਜਿਥੇ ਨਸ਼ਾ ਤਸਕਰਾਂ ਦੀ ਗੇਮ ਫੇਲ੍ਹ ਕਰਨ ਗਈ ਪੁਲਿਸ ਨੂੰ ਹੀ ਭਾਜੜਾਂ ਪੈ ਗਈਆਂ ਅਤੇ ਅਪਰਾਧੀਆਂ ਨੇ ਪੁਲਿਸ ਟੀਮ ‘ਤੇ ਪਥਰਾਅ ਵੀ ਕੀਤਾ।

ਜਾਣਕਾਰੀ ਮੁਤਾਬਕ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵੀਰਵਾਰ ਦੇਰ ਰਾਤ ਹਲਕਾ ਪੱਛਮੀ ਦੇ ਜਵਾਹਰ ਨਗਰ ਕੈਂਪ ‘ਚ ਛਾਪੇਮਾਰੀ ਕਰਨ ਪਹੁੰਚੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਉਥੇ ਮੌਜੂਦ ਤਸਕਰਾਂ ਦੇ ਸਹਾਇਕਾਂ ਨੇ ਪੁਲਿਸ ਪਾਰਟੀ ‘ਤੇ ਪਥਰਾਅ ਕੀਤਾ।

ਕਿਸੇ ਤਰ੍ਹਾਂ ਪੁਲਿਸ ਮੁਲਾਜ਼ਮਾਂ ਨੇ ਆਪਣਾ ਬਚਾਅ ਕੀਤਾ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਉੱਚ ਪੁਲਿਸ ਅਧਿਕਾਰੀ ਅਤੇ ਕਈ ਥਾਣਿਆਂ ਦੀ ਪੁਲਿਸ ਫੋਰਸ ਉਥੇ ਪਹੁੰਚ ਗਈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਨਾਰਕੋਟਿਕਸ ਸੈੱਲ ਦੀ ਟੀਮ ਨੂੰ ਵੀਰਵਾਰ ਨੂੰ ਸੂਚਨਾ ਮਿਲੀ ਸੀ ਕਿ ਆਨੰਦ ਇਲਾਕੇ ‘ਚ ਨਸ਼ਾ ਤਸਕਰੀ ਦਾ ਧੰਦਾ ਚੱਲ ਰਿਹਾ ਹੈ, ਜਿਸ ਤੋਂ ਬਾਅਦ ਟੀਮ ਨੇ ਛਾਪੇਮਾਰੀ ਕਰਨ ਲਈ ਉੱਥੇ ਪਹੁੰਚੀ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਪੁਲਸ ‘ਤੇ ਹਮਲਾ ਕਰ ਦਿੱਤਾ ਅਤੇ ਪੁਲਿਸ ਪਾਰਟੀ ‘ਤੇ ਪਥਰਾਅ ਵੀ ਕੀਤਾ। ਟੀਮ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਬਚਾਇਆ ਅਤੇ ਮੌਕੇ ‘ਤੇ ਪੁਲਿਸ ਫੋਰਸ ਨੂੰ ਬੁਲਾਇਆ ਗਿਆ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਲੋਕਾਂ ਨੂੰ ਸ਼ਾਂਤ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!