ਸਿੱਧੂ ਮੂਸੇਵਾਲਾ ਦੇ ਪਿਤਾ ਦਾ ਫਿਰ ਝਲਕਿਆ ਦਰਦ; ਕਿਹਾ-ਅਮਿਤ ਸ਼ਾਹ ਤੋਂ ਲੈ ਕੇ ਰਾਹੁਲ ਗਾਂਧੀ ਤਕ ਪਹੁੰਚ ਕੀਤੀ ਪਰ ਪੁੱਤ ਦੀ ਮੌਤ ਦਾ ਇਨਸਾਫ਼ ਨਾ ਮਿਲਿਆ

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਫਿਰ ਝਲਕਿਆ ਦਰਦ; ਕਿਹਾ-ਅਮਿਤ ਸ਼ਾਹ ਤੋਂ ਲੈ ਕੇ ਰਾਹੁਲ ਗਾਂਧੀ ਤਕ ਪਹੁੰਚ ਕੀਤੀ ਪਰ ਪੁੱਤ ਦੀ ਮੌਤ ਦਾ ਇਨਸਾਫ਼ ਨਾ ਮਿਲਿਆ

 

ਮਾਨਸਾ (ਵੀਓਪੀ ਬਿਊਰੋ) ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਐਤਵਾਰ ਨੂੰ ਮਾਨਸਾ ਦੇ ਪਿੰਡ ਮੂਸੇ ਵਿਖੇ ਆਪਣੇ ਨਿਵਾਸ ਸਥਾਨ ‘ਤੇ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਅਪੀਲ ਕੀਤੀ ਹੈ ਪਰ ਉਨ੍ਹਾਂ ਨੂੰ ਅਜੇ ਤਕ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਬੇਸ਼ੱਕ ਕਤਲ ਕੇਸ ਵਿੱਚ ਕਈ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਪਰ ਪੁਲਿਸ ਅਜੇ ਤੱਕ ਮਾਸਟਰ ਮਾਈਂਡ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਜੇਕਰ ਫਿਰ ਵੀ ਇਨਸਾਫ਼ ਨਾ ਮਿਲਿਆ ਤਾਂ ਉਹ ਅਗਲੇ ਮਹੀਨੇ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਆਪਣੀ ਥਾਰ ਕਾਰ ਨਾਲ ਪੰਜਾਬ ਦਾ ਦੌਰਾ ਕਰਨਗੇ। ਭਾਵੇਂ ਇਹ ਸਵਾਰੀ ਉਸਦੀ ਆਖਰੀ ਸਵਾਰੀ ਹੀ ਨਿਕਲੇ? ਉਹ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣਗੇ।

ਉਨ੍ਹਾਂ ਇਸ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਉਸ ਨੇ ਦੱਸਿਆ ਕਿ ਅੱਜ ਵੀ ਜਦੋਂ ਉਹ ਥਾਰ ਦੀ ਗੱਡੀ ਦੀ ਸਫਾਈ ਕਰਦਾ ਹੈ ਤਾਂ ਉਸ ਵਿੱਚ ਉਸ ਦਾ ਪੁੱਤਰ ਬੈਠਾ ਨਜ਼ਰ ਆਉਂਦਾ ਹੈ। ਉਨ੍ਹਾਂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਬਰਸੀ ‘ਤੇ ਚੁੱਪਚਾਪ ਇਨਸਾਫ਼ ਦੀ ਮੰਗ ਕਰਨ ਅਤੇ ਕਾਨੂੰਨ ਨੂੰ ਆਪਣੇ ਹੱਥਾਂ ‘ਚ ਨਾ ਲੈਣ। ਉਹ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਵਰ੍ਹੇਗੰਢ ਦੇ ਦੀ ਰੂਪਰੇਖ ਸਾਂਝੀ ਕਰੇਗਾ।

error: Content is protected !!