ਅੰਮ੍ਰਿਤਸਰ ‘ਚ ਮਾਹੌਲ ਖਰਾਬ, ਅੰਮ੍ਰਿਤਪਾਲ ਸਿੰਘ ਵੱਲੋਂ ਐਲਾਨੇ ਪ੍ਰਦਰਸ਼ਨ ‘ਤੇ ਪੁਲਿਸ ਦਾ ਸਖਤ ਪਹਿਰਾ, ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪਹੁੰਚਣ ਤੋਂ ਪਹਿਲਾ ਹੀ ਸਮੱਰਥਕ ਨੂੰ ਚੁੱਕਿਆ

ਅੰਮ੍ਰਿਤਸਰ ‘ਚ ਮਾਹੌਲ ਖਰਾਬ, ਅੰਮ੍ਰਿਤਪਾਲ ਸਿੰਘ ਵੱਲੋਂ ਐਲਾਨੇ ਪ੍ਰਦਰਸ਼ਨ ‘ਤੇ ਪੁਲਿਸ ਦਾ ਸਖਤ ਪਹਿਰਾ, ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪਹੁੰਚਣ ਤੋਂ ਪਹਿਲਾ ਹੀ ਸਮੱਰਥਕ ਨੂੰ ਚੁੱਕਿਆ

ਅੰਮ੍ਰਿਤਸਰ (ਵੀਓਪੀ ਬਿਊਰੋ) ਬੀਤੀ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕੁਝ ਵਿਅਕਤੀਆਂ ਨੇ ਅਗਵਾ ਕਰ ਕੇ ਕੁੱਟਮਾਰ ਕੀਤੀ ਸੀ। ਉਸ ਨੇ ਬਾਅਦ ਵਿੱਚ ਪੁਲਿਸ ਨੂੰ ਸ਼ਿਕਾਇਤ ਦਿਤੀ ਤਾਂ ਪੁਲਿਸ ਨੇ ਸ਼ਿਕਾਇਤ ਦੇਲ ਆਧਾਰ ‘ਤੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਅੰਮ੍ਰਿਤਸਰ ‘ਚ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਨੂੰ ਇਸ ਦੌਰਾਨ ਗ੍ਰਿਫਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਅੱਜ ਰੋਸ ਵਾਰਿਸ ਪੰਜਾਬ ਦੇ ਮੁਖੀ ਤੇ ਸਾਥੀ ਅਜਨਾਲਾ ਦੇ ਪੁਲਿਸ ਥਾਣੇ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਹਨ। ਅੰਮ੍ਰਿਤਪਾਲ ਦੀ ਤਰਫੋਂ ਸਮਰਥਕਾਂ ਨੂੰ 11 ਵਜੇ ਅਜਨਾਲਾ ਪਹੁੰਚਣ ਲਈ ਕਿਹਾ ਗਿਆ। ਅੰਮ੍ਰਿਤਪਾਲ ਸਿੰਘ ਆਪ ਨਹੀਂ ਪੁੱਜੇ ਪਰ ਪੁਲਿਸ ਨੇ ਉਨ੍ਹਾਂ ਦੇ ਸਮਰਥਕਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਹੈ।

ਅੰਮ੍ਰਿਤਸਰ ਦੇ ਅਜਨਾਲਾ ‘ਚ ਮਾਹੌਲ ਗਰਮ ਹੋਣ ਲੱਗਾ ਹੈ। ਅੰਮ੍ਰਿਤਪਾਲ ਵੱਲੋਂ ਅਜਨਾਲਾ ਥਾਣੇ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਥਾਣੇ ਵਿੱਚ ਅੰਮ੍ਰਿਤਪਾਲ, ਉਸ ਦੇ ਸਾਥੀ ਤੂਫਾਨ, 5 ਹੋਰਾਂ ਅਤੇ 25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਆਪ ਨਹੀਂ ਪੁੱਜੇ ਪਰ ਸਮਰਥਕਾਂ ਦਾ ਇਕੱਠ ਅਜਨਾਲਾ ਪੁੱਜਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਭੀੜ ਵਿੱਚ ਇੱਕ ਨੌਜਵਾਨ ਨੂੰ ਫੜ ਲਿਆ। ਜਦੋਂ ਐਸਐਸਪੀ ਦਿਹਾਤੀ ਉਥੇ ਪਹੁੰਚ ਗਏ ਤਾਂ ਪੁਲਿਸ ਉਸ ਨੂੰ ਖਿੱਚ ਕੇ ਕਾਰ ਵਿੱਚ ਬਿਠਾਉਣ ਵਾਲੀ ਸੀ। ਉਸ ਨੇ ਨੌਜਵਾਨ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ।

ਨੌਜਵਾਨ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਸੱਦੇ ’ਤੇ ਇੱਥੇ ਪੁੱਜਿਆ ਸੀ। ਉਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਵੀ ਪੁਲਿਸ ਨੇ ਉਸ ਨੂੰ ਫੜ ਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸ ਪ੍ਰਦਰਸ਼ਨ ਵਿੱਚ 1 ਹਜ਼ਾਰ ਤੋਂ ਵੱਧ ਲੋਕ ਪਹੁੰਚ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਥੇ 600 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਿਆ ਜਾ ਸਕੇ।

error: Content is protected !!