ਖੂਫੀਆ ਏਜੰਸੀਆਂ ਤੇ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ, ਇੰਸਟਾਗ੍ਰਾਮ ਅਕਾਊਂਟ ਬੰਦ ਕਰਨ ਤੋਂ ਬਾਅਦ ਸ਼ੁਰੂ ਕੀਤੀ ਵਿਦੇਸ਼ੀ ਫਡਿੰਗ ਦੀ ਜਾਂਚ!

ਖੂਫੀਆ ਏਜੰਸੀਆਂ ਤੇ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ, ਇੰਸਟਾਗ੍ਰਾਮ ਅਕਾਊਂਟ ਬੰਦ ਕਰਨ ਤੋਂ ਬਾਅਦ ਸ਼ੁਰੂ ਕੀਤੀ ਵਿਦੇਸ਼ੀ ਫਡਿੰਗ ਦੀ ਜਾਂਚ!

ਚੰਡੀਗੜ੍ਹ (ਵੀਓਪੀ ਬਿਊਰੋ) ਭੜਕਾਊ ਬਿਆਨਾਂ ਕਰਕੇ ਸੁਰਖੀਆਂ ਵਿੱਚ ਆਏ ‘ਵਾਰਿਸ ਪੰਜਾਬ ਦੇ’ ਦੇ ਖਾਲਿਸਤਾਨ ਸਮਰਥਕ ਅਮ੍ਰਿਤਪਾਲ ਸਿੰਘ ਹੁਣ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਉਸ ਦੇ ਸਬੰਧਾਂ ਅਤੇ ਉਸ ਨੂੰ ਮਿਲ ਰਹੀ ਵਿਦੇਸ਼ੀ ਫੰਡਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਗੁਜਰਾਤ ‘ਚ ਕਿਹਾ ਸੀ ਕਿ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰਨ ਵਾਲਿਆਂ ਨੂੰ ਵਿਦੇਸ਼ਾਂ ਤੋਂ ਪੈਸੇ ਮਿਲ ਰਹੇ ਹਨ। ਜਿਸ ਮਰਸਡੀਜ਼ ਗੱਡੀ ਵਿੱਚ ਅੰਮ੍ਰਿਤਪਾਲ ਅਜਨਾਲਾ ਥਾਣੇ ਪਹੁੰਚਿਆ ਸੀ, ਉਹ ਵੀ ਵਿਦੇਸ਼ੀ ਫੰਡਿੰਗ ਦੀ ਜਾਂਚ ਵਿੱਚ ਜੁੱਟੀ ਹੋਈ ਹੈ।

ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਵੱਖ-ਵੱਖ ਸੋਸ਼ਲ ਮੀਡੀਆ ਖਾਤਿਆਂ ਦੀ ਵੀ ਜਾਂਚ ਕਰ ਰਹੀ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਨ੍ਹਾਂ ‘ਚੋਂ ਜ਼ਿਆਦਾਤਰ ਸੋਸ਼ਲ ਮੀਡੀਆ ਅਕਾਊਂਟ ਪਾਕਿਸਤਾਨ ਅਤੇ ਹੋਰ ਦੇਸ਼ਾਂ ਤੋਂ ਚੱਲ ਰਹੇ ਹਨ। ਉਨ੍ਹਾਂ ਵਿਚੋਂ ਕੁਝ ਨਕਲੀ ਵੀ ਹਨ। ਇਹ ਪਾਕਿਸਤਾਨ ਤੋਂ ਇਲਾਵਾ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਜਰਮਨੀ ਤੋਂ ਕੰਮ ਕਰ ਰਹੇ ਹਨ।

ਕੇਂਦਰੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਵੀਡੀਓ ਵਰਗੀ ਸਮੱਗਰੀ ਦਾ ਪ੍ਰਚਾਰ ਕਰਨ ਵਾਲੇ ਜ਼ਿਆਦਾਤਰ ਸੋਸ਼ਲ ਮੀਡੀਆ ਖਾਤੇ ਪੰਜਾਬੀ ਨਾਵਾਂ ਨਾਲ ਬਣੇ ਹਨ। ਇਹ ਸਮੱਗਰੀ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਸਾਰਿਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੀ ਸਮੱਗਰੀ ਖਾਸ ਕਰਕੇ ਉਨ੍ਹਾਂ ਨੌਜਵਾਨਾਂ ਨੂੰ ਭੇਜੀ ਜਾ ਰਹੀ ਹੈ। ਇਨ੍ਹਾਂ ਵਿਚ 15 ਤੋਂ 35 ਸਾਲ ਦੀ ਉਮਰ ਦੇ ਨੌਜਵਾਨ ਜ਼ਿਆਦਾ ਹਨ।
ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਹਵਾਲਾ ਰਾਹੀਂ ਅੰਮ੍ਰਿਤਪਾਲ ਨੂੰ ਫੰਡਿੰਗ ਹੋ ਰਹੀ ਹੈ ਕਿਉਂਕਿ ਵਿਦੇਸ਼ਾਂ ਤੋਂ ਸਿੱਧੇ ਪੈਸੇ ਮਿਲਣ ‘ਤੇ ਇਨ੍ਹੀਂ ਦਿਨੀਂ ਕਾਫੀ ਨਜ਼ਰ ਰੱਖੀ ਜਾ ਰਹੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸੁਰੱਖਿਆ ਕਰਮੀਆਂ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਬੈਂਕ ਖਾਤਿਆਂ ਦੇ ਲੈਣ-ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਏਜੰਸੀਆਂ ਨੇ ਇਸ ਗੱਲ ‘ਤੇ ਵੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਆਈਐਸਆਈ ਦੇ ਕਿਹੜੇ ਸਰੋਤ ਅੰਮ੍ਰਿਤਪਾਲ ਦੇ ਨੈੱਟਵਰਕ ਨਾਲ ਕਿਹੜੇ ਦੇਸ਼ਾਂ ਤੋਂ ਜੁੜੇ ਹੋਏ ਹਨ।

ਜਿਸ ਮਰਸਡੀਜ਼ ਗੱਡੀ ਵਿਚ ਅੰਮ੍ਰਿਤਪਾਲ ਸਿੰਘ ਥਾਣਾ ਅਜਨਾਲਾ ਪਹੁੰਚਿਆ, ਉਹ ਗੁਰੂਗ੍ਰਾਮ (ਹਰਿਆਣਾ) ਦੇ ਇਕ ਵਪਾਰੀ ਦੇ ਨਾਂ ‘ਤੇ ਰਜਿਸਟਰਡ ਹੈ। ਕਾਰ ਬਾਰੇ ਸਵਾਲ ਪੁੱਛਣ ‘ਤੇ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਇਹ ਕਾਰ ਉਸ ਨੂੰ ਕਿਸੇ ਵਿਦੇਸ਼ੀ ਸ਼ਰਧਾਲੂ ਨੇ ਤੋਹਫੇ ਵਜੋਂ ਦਿੱਤੀ ਸੀ। ਅੰਮ੍ਰਿਤਪਾਲ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਗੁਰੂਗ੍ਰਾਮ ਦੇ ਇਕ ਕਾਰੋਬਾਰੀ ਦੇ ਨਾਂ ‘ਤੇ ਰਜਿਸਟਰਡ ਵਾਹਨ ਕਿਸ ਵਿਦੇਸ਼ੀ ਨੇ ਉਸ ਨੂੰ ਤੋਹਫੇ ‘ਚ ਦਿੱਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਇਹ ਗੱਡੀ ਸੰਗਤ ਵੱਲੋਂ ਭੇਟ ਕੀਤੀ ਗਈ ਹੈ। ਏਜੰਸੀਆਂ ਹੁਣ ਵਾਹਨ ਦੀ ਲਾਗ ਬੁੱਕ ਵੀ ਚੈੱਕ ਕਰ ਰਹੀਆਂ ਹਨ।

error: Content is protected !!