Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
March
3
ਪੰਜਾਬ ‘ਚ ਵਿਗੜ ਰਹੀ ਕਾਨੂੰਨੀ ਵਿਵਸਥਾ ਤੋਂ ਦੁੱਖੀ ਮੁੱਖ ਮੰਤਰੀ ਮਾਨ ਪਹੁੰਚੇ ਅਮਿਤ ਸ਼ਾਹ ਦੇ ਕੋਲ, ਅਜਨਾਲਾ ਕਾਂਡ ਨੂੰ ਲੈ ਕੇ ਆਖ ਦਿੱਤੀ ਵੱਡੀ ਗੱਲ
Latest News
National
Politics
Punjab
ਪੰਜਾਬ ‘ਚ ਵਿਗੜ ਰਹੀ ਕਾਨੂੰਨੀ ਵਿਵਸਥਾ ਤੋਂ ਦੁੱਖੀ ਮੁੱਖ ਮੰਤਰੀ ਮਾਨ ਪਹੁੰਚੇ ਅਮਿਤ ਸ਼ਾਹ ਦੇ ਕੋਲ, ਅਜਨਾਲਾ ਕਾਂਡ ਨੂੰ ਲੈ ਕੇ ਆਖ ਦਿੱਤੀ ਵੱਡੀ ਗੱਲ
March 3, 2023
Voice of Punjab
ਪੰਜਾਬ ‘ਚ ਵਿਗੜ ਰਹੀ ਕਾਨੂੰਨੀ ਵਿਵਸਥਾ ਤੋਂ ਦੁੱਖੀ ਮੁੱਖ ਮੰਤਰੀ ਮਾਨ ਪਹੁੰਚੇ ਅਮਿਤ ਸ਼ਾਹ ਦੇ ਕੋਲ, ਅਜਨਾਲਾ ਕਾਂਡ ਨੂੰ ਲੈ ਕੇ ਆਖ ਦਿੱਤੀ ਵੱਡੀ ਗੱਲ
ਚੰਡੀਗੜ੍ਹ/ਨਵੀਂ ਦਿੱਲੀ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੂਬੇ ਵਿੱਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸੁਰੱਖਿਆ ਨਾਲ ਸਬੰਧਤ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਕੇਂਦਰੀ ਅਤੇ ਰਾਜ ਸੁਰੱਖਿਆ ਏਜੰਸੀਆਂ ਮਿਲ ਕੇ ਕੰਮ ਕਰਨਗੀਆਂ। ਇਸ ਦੇ ਨਾਲ ਹੀ ਸੀਐਮ ਸ਼ਾਹ ਨੇ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ਨੂੰ ਰੋਕਣ ਲਈ ਸੂਬੇ ਨੂੰ ਖੁੱਲ੍ਹੇ ਤੌਰ ‘ਤੇ ਫੰਡ ਜਾਰੀ ਕਰੇ।
ਅਜਨਾਲਾ ਕਾਂਡ ਤੋਂ ਬਾਅਦ ਸੀਐਮ ਦੀ ਸ਼ਾਹ ਨਾਲ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਅਜਨਾਲਾ ਕਾਂਡ ਬਾਰੇ ਵੀ ਚਰਚਾ ਕੀਤੀ ਗਈ। ਕਰੀਬ 40 ਮਿੰਟ ਚੱਲੀ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਜ਼ਰੂਰੀ ਹੈ। ਮਾਨ ਨੇ ਦੁਸ਼ਮਣ ਦੀ ਇਸ ਚੁਣੌਤੀ ਦਾ ਮੂੰਹ-ਤੋੜ ਜਵਾਬ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਅਤਿਆਧੁਨਿਕ ਸਾਜ਼ੋ-ਸਾਮਾਨ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਨੂੰ ਸੁਰੱਖਿਆ ਦੇ ਰਿਹਾ ਹੈ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਘਾਤਕ ਸਿੱਧ ਹੋ ਸਕਦਾ ਹੈ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਨਰਮੀ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਕੇਡਰ ਦੇ ਕਿਸੇ ਅਧਿਕਾਰੀ ਨੂੰ ਚੰਡੀਗੜ੍ਹ ਵਿੱਚ ਐਸਐਸਪੀ ਵਜੋਂ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਵੀ ਉਠਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੀ ਬਕਾਇਆ ਰਾਸ਼ੀ ਦੇ ਤੁਰੰਤ ਭੁਗਤਾਨ ਲਈ ਗ੍ਰਹਿ ਮੰਤਰੀ ਦੇ ਦਖਲ ਦੀ ਵੀ ਮੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।
Post navigation
ਜਿਪਸੀ ਨੰਬਰ ਮਾਮਲੇ ਵਿੱਚ ਪਨਸਪ ਚੇਅਰਮੈਨ ਬਲਬੀਰ ਪੰਨੂ ਆਏ ਮੀਡੀਆ ਸਾਹਮਣੇ, ਸੁਣੋ ਆਪਣੀ ਸਫਾਈ ‘ਚ ਕੀ ਕਿਹਾ
ਅੰਮ੍ਰਿਤਪਾਲ ਸਿੰਘ ‘ਤੇ ਹਮਲੇ ਦਾ ਖਦਸ਼ਾ, ਪੰਜਾਬ ਪੁਲਿਸ ਨੇ 110 ਥਾਵਾਂ ‘ਤੇ ਇਕੱਠੇ ਮਾਰੇ ਛਾਪੇ, ਫਡਿੰਗ ਦੀ ਹੋ ਰਹੀ ਜਾਂਚ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us