ਪ੍ਰੋਫੈਸਰ ਰਾਜੇਸ਼ ਅਗਰਵਾਲ ਆਰਏਸਡੀ ਦੇ ਪ੍ਰਿੰਸੀਪਲ ਨਿਯੁਕਤ

ਫਿਰੋਜ਼ਪੁਰ (ਜਤਿੰਦਰ ਪਿੰਕਲ) ਸਥਾਨਕ ਆਰ ਐਸ ਡੀ ਕਾਲਜ ਫਿਰੋਜ਼ਪੁਰ ਸ਼ਹਿਰ ਵਿੱਚ ਪ੍ਰੋਫੈਸਰ ਰਾਜੇਸ਼ ਅਗਰਵਾਲ ਨੇ ਕਾਰਜਕਾਰੀ ਪ੍ਰਿੰਸੀਪਲ ਦਾ ਚਾਰਜ ਸੰਭਾਲ ਲਿਆ ਹੈ।ਉਹ ਇਸ ਕਾਲਜ ਵਿੱਚ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਵਜੋਂ ਕੰਮ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਰਐਸਡੀ ਕਾਲਜ ਦੀ ਸਥਾਪਨਾ 1921 ਵਿੱਚ ਆਜ਼ਾਦੀ ਤੋਂ ਪਹਿਲਾਂ ਦੇ ਦੌਰ ਵਿੱਚ ਕੀਤੀ ਗਈ ਸੀ। ਕਾਲਜ ਦਾ ਸ਼ਾਨਦਾਰ ਇਤਿਹਾਸ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਸੰਸਥਾ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵੱਲੋਂ ਪੰਜਾਬ ਦੇ ਇਸ ਸਰਹੱਦੀ ਖੇਤਰ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ। ਇਸ ਕਾਲਜ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿੱਚ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।

