ਕੈਪਟਨ ਵਲੋਂ ਲੱਕ ਤੋੜੇ ਵਾਲਾ ਨਸ਼ਾ ਹੁਣ ਫਿਰ ਦੌੜਨ ਲੱਗਿਆ, ਗੈਂਗਸਟਰ ਗੈਵੀ ਦੇ ਪੰਜ ਸਾਥੀ 1.25 ਕਿਲੋ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਕੈਪਟਨ ਵਲੋਂ ਲੱਕ ਤੋੜੇ ਵਾਲਾ ਨਸ਼ਾ ਹੁਣ ਫਿਰ ਦੌੜਨ ਲੱਗਿਆ, ਗੈਂਗਸਟਰ ਗੈਵੀ ਦੇ ਪੰਜ ਸਾਥੀ 1.25 ਕਿਲੋ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ (ਵੀਓਪੀ ਬਿਊਰੋ) – ਪੰਜਾਬ ਵਿਚ ਨਸ਼ੇ ਦੇ ਵਪਾਰ ਨੂੰ ਖ਼ਤਮ ਕਰਨ ਵਿਚ ਪੰਜਾਬ ਦੀਆਂ ਰਾਜਨੀਤਿਕ ਪਾਰਟੀ ਵੱਡੇ-ਵੱਡੇ ਦਾਅਵੇ ਕਰਦੀਆਂ ਆਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ 2017 ਵਿਚ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਮੈਂ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਦੇਵਾਂਗਾ ਪਰ ਜਦੋਂ ਹੁਣ ਆਖਰੀ ਸਮਾਂ ਆਇਆ ਹੈ ਤਾਂ ਕਹਿ ਦਿੱਤਾ ਕਿ ਮੈਂ ਨਸ਼ਾ ਖ਼ਤਮ ਕਰਨ ਲਈ ਨਹੀਂ ਬਲਕਿ ਨਸ਼ੇ ਦਾ ਲੱਕ ਤੋੜ ਲਈ ਕਿਹਾ ਸੀ ਉਹ ਤੋੜ ਦਿੱਤਾ ਹੈ।

ਪੰਜਾਬ ਵਿਚ ਵੱਡੀ ਗਿਣਤੀ ਵਿਚ ਲੋਕਾਂ ਕੋਲੋ ਨਸ਼ਾ ਫੜ੍ਹਿਆ ਜਾਂਦਾ ਹੈ ਪਿਛਲੇ ਦਿਨੀਂ ਅਕਾਲੀ ਦਲ ਦੀ ਆਗੂ ਦੇ ਘਰੋਂ ਹੈਰੋਇਨ ਬਰਾਮਦ ਹੋਈ ਸੀ। ਹੁਣ ਪੰਜਾਬ ਪੁਲਿਸ ਵੱਲੋ ਗੈਂਗਸਟਰ ਗੈਵੀ ਦੇ ਪੰਜ ਸਾਥੀ ਗ੍ਰਿਫ਼ਤਾਰ ਕੋਲੋਂ 1.25 ਕਿਲੋ ਗ੍ਰਾਮ ਹੈਰੋਇਨ, 3 ਪਿਸਟਲ ਅਤੇ 3 ਵਾਹਨ ਬਰਾਮਦ ਕੀਤੇ ਹਨ। ਪੁਲਿਸ ਨੇ ਉਸਦੇ ਪੰਜ ਸਾਥੀਆਂ ਦੀ ਗ੍ਰਿਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਅਕਬਰਪੁਰਾ, ਹਰਮਨਜੀਤ ਸਿੰਘ ਵਾਸੀ ਪਿੰਡ ਜੋਹਲਾ, ਗੁਰਜਸਪ੍ਰੀਤ ਸਿੰਘ ਵਾਸੀ ਪਿੰਡ ਬਠਲ ਭਾਈ ਕੇ ਅਤੇ ਰਵਿੰਦਰ ਇਕਬਾਲ ਸਿੰਘ ਵਾਸੀ ਹੰਸਲਾਵਾਲਾ (ਇਹ ਸਾਰੇ ਪਿੰਡ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਹਨ) ਅਤੇ ਸੈਮੂਅਲ ਉਰਫ਼ ਸੈਮ ਵਾਸੀ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ। ਸਾਰੇ ਮੁਲਜ਼ਮਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਅਪਰਾਧਿਕ ਕੇਸ ਦਰਜ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਖਰੜ ਦੇ ਅਰਬਨ ਹੋਮਜ਼-2 ਵਿਖੇ ਸਥਿਤ ਗੈਵੀ ਦੇ ਕਿਰਾਏ ਦੇ ਫਲੈਟ ਤੋਂ 1.25 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸ ਦੇ ਵੱਖ-ਵੱਖ ਟਿਕਾਣਿਆਂ ਤੋਂ 3 ਪਿਸਟਲਾਂ ਜਿਹਨਾਂ ਵਿੱਚੋਂ ਇੱਖ .30 ਕੈਲੀਬਰ ਚੀਨੀ ਪਿਸਟਲ ਅਤੇ ਦੋ 32 ਕੈਲੀਬਰ ਪਿਸਟਲ ਅਤੇ 23 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਗੈਵੀ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਪਾਕਿਸਤਾਨ ਤੋਂ ਹਥਿਆਰਾਂ ਸਮੇਤ 500 ਕਿੱਲੋ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਇਹਨਾਂ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਪੰਜਾਬ, ਦਿੱਲੀ ਅਤੇ ਜੰਮੂ ਕਸ਼ਮੀਰ ਦੇ ਸੂਬਿਆਂ ਵਿੱਚ ਕੀਤੀ ਜਾਂਦੀ ਸੀ।

error: Content is protected !!